ਕੇਰਲ ਦੇ 1318 ਰਾਹਤ ਕੈਂਪਾਂ 'ਚ ਰਹਿ ਰਹੇ ਹਨ 1.65 ਲੱਖ ਲੋਕ

ਬੰਗਲੌਰ/ਕੋਚੀ/ਕੋਹਲਾਪੁਰ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਭਾਰਤ ਦੇ ਚਾਰ ਰਾਜਾਂ ਵਿਚ ਹੜਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 100 ਤੋਂ ਟੱਪ ਗਈ ਹੈ ਜਦਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਇਕੱਲੇ ਕੇਰਲ ਸੂਬੇ ਵਿਚ 60 ਜਣਿਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਰਨਾਟਕ ਵਿਚ 31 ਜਣਿਆਂ ਦੀ ਮੌਤ ਦੀ ਖ਼ਬਰ ਹੈ। ਭਾਰਤੀ ਫ਼ੌਜ ਤੋਂ ਇਲਾਵਾ ਐਨ.ਡੀ.ਆਰ.ਐਫ਼. ਦੀਆਂ ਟੀਮਾਂ ਵੱਲੋਂ ਪੀੜਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਯੇਦੀਯੁਰੱਪਾ ਨੇ ਇਸ ਵਾਰ ਦੇ ਹੜਾਂ ਨੂੰ ਪਿਛਲੇ 45 ਸਾਲ ਦੀ ਸਭ ਤੋਂ ਵੱਡੀ ਆਫ਼ਤ ਦੱਸਿਆ ਜਿਨ•ਾਂ ਕਾਰਨ ਹੁਣ ਤੱਕ 6 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਣ ਦੇ ਅਨੁਮਾਨ ਹੈ। ਕਰਨਾਟਕ ਸਰਕਾਰ ਨੇ ਕੇਂਦਰ ਤੋਂ 3 ਹਜ਼ਾਰ ਕਰੋੜ ਰੁਪਏ ਦੀ ਤੁਰਤ ਸਹਾਇਤਾ ਦੀ ਮੰਗ ਕੀਤੀ ਹੈ। 

ਹੋਰ ਖਬਰਾਂ »