ਜਲੰਧਰ, 12 ਅਗਸਤ, ਹ.ਬ. : ਕੇਂਦਰੀ ਜੇਲ੍ਹ ਪਟਿਆਲਾ ਵਿਚ ਜਲੰਧਰ ਦੇ ਪਾਦਰੀ ਦੀ ਲੁੱਟ ਮਾਮਲੇ ਵਿਚ ਬੰਦ 4 ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਵਿਭਾਗੀ ਜਾਂਚ ਤੋਂ ਬਾਅਦ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਾਜ਼ਮ ਕੇਂਦਰੀ ਜੇਲ੍ਹ ਪਟਿਆਲਾ ਵਿਚ ਤਾਇਨਾਤ ਸਨ। ਕਥਿਤ ਦੋਸ਼ੀਆਂ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ, ਏਐੱਸਆਈ ਰਾਜਦੀਪ ਸਿੰਘ, ਏਐੱਸਆਈ ਦਿਲਬਾਗ ਸਿੰਘ ਤੇ ਹੌਲਦਾਰ ਅਮਰੀਕ ਸਿੰਘ ਵਜੋਂ ਹੋਈ ਹੈ। ਜਲੰਧਰ ਦੇ ਪਾਦਰੀ ਐਨਥਨੀ ਤੋਂ ਕਰੋੜਾਂ ਰੁਪਏ ਦੀ ਲੁੱਟ ਮਾਮਲੇ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਏਐੱਸਆਈ ਜੋਗਿੰਦਰ ਸਿੰਘ, ਏਐੱਸਆਈ ਰਾਜਦੀਪ ਸਿੰਘ, ਏਐੱਸਆਈ ਦਿਲਬਾਗ ਸਿੰਘ ਤੇ ਹੌਲਦਾਰ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਟੀਮ ਵਲੋਂ ਉਕਤ ਵਿਅਕਤੀਆਂ ਦੇ ਘਰਾਂ ਤੇ ਪਲਾਟਾਂ ਦੀ ਛਾਪੇਮਾਰੀ ਦੌਰਾਨ ਪਾਦਰੀ ਤੋਂ ਲੁੱਟੀ ਕਰੋੜਾਂ ਰੁਪਿਆਂ ਦੀ ਨਕਦੀ ਬਰਾਮਦ ਕੀਤੀ ਗਈ ਸੀ। ਪੁਲਿਸ ਵਿਭਾਗ ਵੱਲੋਂ ਉਕਤ ਵਿਅਕਤੀਆਂ ਦੀ ਉਸੇ ਦਿਨ ਤੋਂ ਵਿਭਾਗੀ ਜਾਂਚ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਦੋਸ਼ੀ ਪਾਏ ਜਾਣ 'ਤੇ ਐੱਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਉਕਤ ਵਿਅਕਤੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। 

ਹੋਰ ਖਬਰਾਂ »