ਜੰਮੂ-ਕਸ਼ਮੀਰ ਨਾਲ ਲਗਦੇ ਇਲਾਕੇ ਵਿਚ ਚੌਕਸੀ ਵਧਾਈ

ਪਠਾਨਕੋਟ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਭਰ ਵਿਚ ਸਖ਼ਤ ਸੁਰੱਖਿਆ ਬੰਦੋਬਸਤ ਲਾਗੂ ਕੀਤੇ ਗਏ ਹਨ ਅਤੇ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਅੰਤਰਰਾਜੀ ਨਾਕਿਆਂ 'ਤੇ ਚੌਕਸੀ ਵਰਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਅਗਸਤ ਨੂੰ ਜਲੰਧਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਜਦਕਿ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਚੰਡੀਗੜ• ਵਿਖੇ ਹੀ ਆਜ਼ਾਦੀ ਦਿਵਸ ਸਮਾਗਮਾਂ ਦੀ ਅਗਵਾਈ ਕਰਨਗੇ। ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਨਾਲ ਲਗਦੇ ਪਠਾਨਕੋਟ ਜ਼ਿਲ•ੇ ਵਿਚ ਹੋਰ ਜ਼ਿਆਦਾ ਚੌਕਸੀ ਵਰਤੀ ਜਾ ਰਹੀ ਹੈ ਜਿਥੇ ਕੁਝ ਦਿਨ ਪਹਿਲਾਂ ਹੀ ਧਾਰਾ 370 ਹਟਾਉਣ ਕਾਰਨ ਮਾਹੌਲ ਬਹੁਤਾ ਸੁਖਾਵਾਂ ਨਜ਼ਰ ਨਹੀਂ ਆ ਰਿਹਾ।

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.