ਧੂਰੀ ਵਿਖੇ ਆਵਾਰਾ ਪਸ਼ੂ ਨਾਲ ਟਕਰਾਉਣ ਮਗਰੋਂ ਇਨੋਵਾ ਪਲਟੀ

ਸੰਗਰੂਰ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਵਿਚ ਆਵਾਰਾ ਪਸ਼ੂਆਂ ਕਾਰਨ ਨਿਤ ਹਾਦਸੇ ਵਾਪਰ ਰਹੇ ਹਨ ਅਤੇ ਮਾਸੂਸ ਲੋਕਾਂ ਨੂੰ ਜਾਨ ਗਵਾਉਣੀ ਪੈ ਰਹੀ ਹੈ। ਬੀਤੇ ਦਿਨ ਸੰਗਰੂਰ ਵਿਖੇ ਆਵਾਰਾ ਸਾਨ ਵੱਲੋਂ ਪਟਕਾਅ ਦੇ ਸੁੱਟੇ ਪੁਲਿਸ ਮੁਲਾਜ਼ਮ ਦੀ ਹਸਪਤਾਲ ਵਿਚ ਮੌਤ ਹੋ ਗਈ ਜਦਕਿ ਧੂਰੇ ਵਿਖੇ ਵਾਪਰੇ ਹਾਦਸੇ ਦੌਰਾਨ ਆਵਾਰਾ ਪਸ਼ੂ ਨਾਲ ਟਕਰਾਉਣ ਮਗਰੋਂ ਕਾਰ ਪਲਟ ਗਈ। ਧੂਰੀ ਵਿਖੇ ਵਾਪਰੇ ਹਾਦਸੇ ਦੌਰਾਨ ਆਵਾਰਾ ਸਾਨ ਦੀ ਮੌਤ ਹੋ ਗਈ ਜਦਕਿ ਕਾਰ ਸਵਾਰ ਵਰੁਣ ਸ਼ਰਮਾ ਗੰਭਰ ਜ਼ਖਮੀ ਹੋ ਗਿਆ। ਸ਼ਹਿਰ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਵਾਰਾ ਪਸ਼ੂਆਂ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾਲ ਵਾਪਰਨ।

ਹੋਰ ਖਬਰਾਂ »

ਹਮਦਰਦ ਟੀ.ਵੀ.