ਪੀਲ ਪੁਲਿਸ ਨੇ ਭਾਲ ਲਈ ਮੰਗੀ ਲੋਕਾਂ ਦੀ ਮਦਦ

ਬਰੈਂਪਟਨ, 18 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਤੋਂ ਲਾਪਤਾ ਲਵਲੀਨ ਧਵਨ ਦੀ ਤਲਾਸ਼ ਲਈ ਲੋਕਾਂ ਤੋਂ ਮਦਦ ਮੰਗੀ ਹੈ। 27 ਸਾਲ ਦੀ ਲਵਨੀਨ ਧਵਨ ਨੂੰ ਆਖ਼ਰੀ ਵਾਰ 14 ਅਗਸਤ ਨੂੰ ਸਵੇਰੇ 9.30 ਵਜੇ ਮੈਕਲਾਫ਼ਲਿਨ ਰੋਡ ਸਾਊਥ ਅਤੇ ਸਟੀਲਜ਼ ਐਵੇਨਿਊ ਵੈਸਟ ਇਲਾਕੇ ਵਿਚ ਵੇਖਿਆ ਗਿਆ ਸੀ। ਪੀਲ ਪੁਲਿਸ ਦੇ 22 ਡਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਨੇ ਲਵਲੀਨ ਧਵਨ ਦੀ ਤਸਵੀਰ ਅਤੇ ਹੁਲੀਆ ਜਾਰੀ ਕਰਦਿਆਂ ਦੱਸਿਆ ਕਿ ਉਸ ਦਾ ਕੱਦ 5 ਫੁੱਟ 7 ਇੰਚ ਅਤੇ ਵਜ਼ਨ ਤਕਰੀਬਨ 57 ਕਿਲੋਗ੍ਰਾਮ ਹੈ। ਉਸ ਦੇ ਵਾਲ ਕਾਲੇ ਅਤੇ ਮੋਢਿਆਂ ਤੱਕ ਲੰਮੇ ਹਨ। ਆਖਰੀ ਵਾਰ ਵੇਖੇ ਜਾਣ ਸਮੇਂ ਲਵਲੀਨ ਧਵਨ ਨੇ ਸਫ਼ੈਦ ਟੀ-ਸ਼ਰਟ ਅਤੇ ਭੂਰੇ ਰੰਗ ਦੀ ਟ੍ਰੈਕ ਪੈਂਟ ਪਹਿਨੀ ਹੋਈ ਸੀ। ਲਵਲੀਨ ਧਵਨ ਦਾ ਪਰਵਾਰ ਅਤੇ ਪੁਲਿਸ ਉਸ ਦੀ ਸੁੱਖ-ਸਾਂਦ ਪ੍ਰਤੀ ਬੇਹੱਦ ਚਿੰਤਤ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਲਵਲੀਨ ਧਵਨ ਬਾਰੇ ਕੋਈ ਜਾਣਕਾਰੀ ਹੋਵੇ ਤਾਂ 905-453-2121 ਐਕਸਟੈਨਸ਼ਨ 2233 'ਤੇ ਕਾਲ ਕਰ ਸਕਦਾ ਹੈ। ਗੁਪਤ ਤਰੀਕੇ ਨਾਲ ਜਾਣਕਾਰੀ ਲਈ ਪੀਲ ਕ੍ਰਾਈਮ ਸਟੌਪਰਜ਼ ਨਾਲ 1-800-222 ਟਿਪਸ 8477 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.