ਨਵੀਂ ਦਿੱਲੀ, 19 ਅਗਸਤ, ਹ.ਬ. : ਏਮਸ ਵਿਚ ਦਾਖ਼ਲ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾ ਹਾਲਚਾਲ ਜਾਣਨ ਲਈ ਕਈ ਨੇਤਾਵਾਂ ਦਾ ਸਿਲਸਿਲਾ ਜਾਰੀ ਹੈ।  ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ, ਰਾਮ ਵਿਲਾਸ ਪਾਸਵਾਨ, ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕੁਲਰਾਜ ਮਿਸ਼ਰਾ, ਆਰਐਸਐਸ ਆਗੂ ਡਾ. ਕ੍ਰਿਸ਼ਨਗੋਪਾਲ, ਸਪਾ ਦੇ ਸਾਬਕਾ ਆਗੂ ਅਮਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਸਪਤਾਲ ਪੁੱਜੇ ਤੇ ਡਾਕਟਰਾਂ ਕੋਲੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਿਆ। ਬੀਤੇ ਦਿਨੀਂ ਰਾਸ਼ਟਰਪਤੀ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨੇ ਵੀ ਏਮਸ ਵਿਚ ਜਾਕੇ ਜੇਤਲੀ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। 66 ਸਾਲਾ ਜੇਤਲੀ ਨੂੰ 9 ਅਗਸਤ ਨੂੰ ਏਮਸ ਵਿਚ ਦਾਖ਼ਲ ਕਰਾਇਆ ਗਿਆ ਸੀ। ਹਾਲਾਂਕਿ ਏਮਸ ਨੇ ਦਸ ਅਗਸਤ ਤੋਂ ਹੀ ਉਨ੍ਹਾਂ ਦੀ ਸਿਹਤ ਬਾਰੇ ਕੋਈ ਬੁਲੇਟਿਨ ਜਾਰੀ ਨਹੀਂ ਕੀਤਾ ਪਰ ਸੂਤਰਾਂ ਦਾ ਕਹਿਣਾ ਕਿ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਹ ਜੀਵਨ ਰੱਖਿਅਕ ਪ੍ਰਣਾਲੀ ਦੇ ਸਹਾਰੇ ਹਨ। ਦੋ ਦਿਨ ਪਹਿਲਾਂ ਉਨ੍ਹਾਂ ਐਕਮੋ ਮਸ਼ੀਨ ਦਾ ਸਹਾਰਾ ਵੀ ਦੇਣਾ ਪਿਆ। ਡਾਕਟਰਾਂ ਅਨੁਸਾਰ ਇਸ ਨੂੰ ਹਾਰਟ ਲੰਗ ਮਸ਼ੀਨ ਵੀ ਕਿਹਾ ਜਾਂਦਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.