ਰੋਸ ਵਿਖਾਵਿਆਂ ਦੌਰਾਨ ਘੱਟੋ-ਘੱਟ 90 ਜਣੇ ਜ਼ਖ਼ਮੀ ਹੋਏ

ਸ੍ਰੀਨਗਰ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਮਗਰੋਂ ਘੱਟੋ-ਘੱਟ 2300 ਵਿਖਾਵਾਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ•ਾਂ ਵਿਚੋਂ ਜ਼ਿਆਦਾਤਰ ਨੌਜਵਾਨ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਨਾਗਰਿਕਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਟਕਰਾਅ ਦੌਰਾਨ ਜ਼ਖ਼ਮੀ ਹੋਏ 90 ਜਣਿਆਂ ਦਾ ਸ੍ਰੀਨਗਰ ਦੇ ਤਿੰਨ ਹਸਪਤਾਲਾਂ ਵਿਚ ਇਲਾਜ ਕੀਤਾ ਗਿਆ। ਇਹ ਪ੍ਰਗਟਾਵਾ ਵਾਸ਼ਿੰਗਟਨ ਪੋਸਟ ਦੀ ਰਿਪੋਰਟ ਵਿਚ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਗ੍ਰਿਫ਼ਤਾਰ ਕਸ਼ਮੀਰੀਆਂ ਵਿਚ ਭਾਰਤ ਵਿਰੋਧੀ ਮੁਜ਼ਾਹਰੇ ਕਰਨ ਵਾਲੇ ਅਤੇ ਭਾਰਤ ਦੀ ਵਕਾਲਤ ਕਰਨ ਵਾਲੇ ਆਗੂ ਸ਼ਾਮਲ ਹਨ ਜਿਨ•ਾਂ ਨੂੰ ਜੇਲ•ਾਂ ਤੋਂ ਇਲਾਵਾ ਆਰਜ਼ੀ ਹਵਾਲਾਤ ਵਿਚ ਰੱਖਿਆ ਗਿਆ ਹੈ। ਕਸ਼ਮੀਰ ਦੇ ਤਿੰਨ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਕਿ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਧਾਰਾ 370 ਹਟਾਏ ਜਾਣ ਦਾ ਐਲਾਨ ਕਰਨ ਤੋਂ ਐਨ ਪਹਿਲਾਂ ਸ਼ੁਰੂ ਕਰ ਦਿਤਾ ਗਿਆ। ਗੁਪਤ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਪੁਲਿਸ ਅਫ਼ਸਰਾਂ ਜਿਨ•ਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ, ਨੇ ਦੱਸਿਆ ਕਿ ਪਿਛਲੇ ਦੋ ਹਫ਼ਤੇ ਦੌਰਾਨ 300 ਤੋਂ ਵੱਧ ਰੋਸ-ਵਿਖਾਵੇ ਹੋ ਚੁੱਕੇ ਹਨ ਅਤੇ ਜ਼ਿਆਦਾਤਰ ਗ੍ਰਿਫ਼ਤਾਰੀਆਂ ਸ੍ਰੀਨਗਰ ਵਿਚੋਂ ਕੀਤੀਆਂ ਗਈਆਂ।

ਹੋਰ ਖਬਰਾਂ »

ਹਮਦਰਦ ਟੀ.ਵੀ.