ਧਾਰਾ 370 ਹਟਾਏ ਜਾਣ ਮਗਰੋਂ ਹੋਈ ਪਹਿਲੀ ਮੀਟਿੰਗ

ਗੁਰਦਾਸਪੁਰ, 30 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਮਗਰੋਂ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਰਤਾਰਪੁਰ ਲਾਂਘੇ ਬਾਰੇ ਪਹਿਲੀ ਮੁਲਾਕਾਤ ਕੀਤੀ ਜਿਸ ਦੌਰਾਨ ਪ੍ਰਾਜੈਕਟ ਦੇ ਤਕਨੀਕੀ ਪਹਿਲੂਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ੀਰੋ ਪੁਆਇੰਟ ’ਤੇ ਹੋਈ ਮੀਟਿੰਗ ਵਿਚ ਦੋਹਾਂ ਧਿਰਾਂ ਵੱਲੋਂ 15-15 ਅਧਿਕਾਰੀਆਂ ਨੇ ਹਿੱਸਾ ਲਿਆ। ਪਾਕਿਸਤਾਨ ਵਾਲੇ ਪਾਸੇ ਲਾਂਘੇ ਦੀ ਉਸਾਰੀ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਜਦਕਿ ਭਾਰਤ ਵਾਲੇ ਪਾਸੇ ਕਾਫ਼ੀ ਕੰਮ ਬਾਕੀ ਹੈ। ਪਾਕਿਸਤਾਨ ਸਰਕਾਰ 11 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕਰਨ ਦਾ ਐਲਾਨ ਕਰ ਚੁੱਕੀ ਹੈ ਅਤੇ ਸਤੰਬਰ ਵਿਚ ਵੀਜ਼ਾ ਮੁਕਤ ਸਫ਼ਰ ਦੀਆਂ ਸੰਭਾਵਨਾਵਾਂ ਉਪਰ ਵੀ ਗੌਰ ਕੀਤਾ ਜਾ ਸਕਦਾ ਹੈ। ਪਰ ਭਾਰਤ ਵਾਲੇ ਪਾਸੇ ਉਸਾਰੀ ਦੇ ਕੰਮਾਂ ਵਿਚ ਕਈ ਅੜਿੱਕੇ ਪੈਦਾ ਹੋ ਰਹੇ ਹਨ। ਪੰਜਾਬ ਵਿਚ ਰੇਤ ਮਾਫ਼ੀਆ ਦੀਆਂ ਸਰਗਰਮੀਆਂ ਕਾਰਨ ਕਈ ਦਿਨ ਤੱਕ ਰੇਤਾ ਬਜਰੀ ਪਹੁੰਚ ਨਾ ਸਕਿਆ ਅਤੇ ਕੰਮ ਬੰਦ ਰਿਹਾ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਉਸਾਰੀ ਕਾਰਜ ਮੁੜ ਸ਼ੁਰੂ ਹੋ ਸਕਣਗੇ।

ਹੋਰ ਖਬਰਾਂ »

ਹਮਦਰਦ ਟੀ.ਵੀ.