ਪਖਤੂਨਖਵਾ, 31 ਅਗਸਤ, ਹ.ਬ. : ਉਤਰ ਪੱਛਮ ਪਾਕਿਸਤਾਨ ਵਿਚ ਸ਼ੁੱਕਰਵਾਰ ਦੇਰ ਰਾਤ ਇੱਕ ਦਰਦਨਾਕ ਬਸ ਹਾਦਸੇ ਵਿਚ 24 ਲੋਕਾਂ ਦੀ ਮੌਤ ਹੋ ਗਈ ਜਦ ਕਿ ਕਈ ਲੋਕ ਜ਼ਖ਼ਮੀ ਹੋ ਗਏ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਘਟਨਾ ਸਥਾਨ ’ਤੇ ਪਹੁੰਚੀ ਪੁਲਿਸ ਅਤੇ ਬਚਾਅ ਦਲ ਨੇ ਲਾਸ਼ਾਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। ਅਜੇ ਤੱਕ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।ਜਾਣਕਾਰੀ ਮੁਤਾਬਕ ਖੈਬਰ ਪਖਤੂਨਖਵਾ ਦੇ ਅਪਰ ਕੋਹਿਸਤਾਨ ਜ਼ਿਲ੍ਹੇ ਦੇ ਕੁੰਡੀਆ ਤਹਿਸੀਲ ਦੇ ਬਾਗਰਾ ਇਲਾਕੇ ਵਿਚ ਸ਼ੁੱਕਰਵਾਰ ਦੇਰ ਰਾਤ ਿੲੱਕ ਬਸ ਖੱਡ ਵਿਚ ਡਿੱਗ ਗਈ। ਜਿਸ ਸਮੇਂ ਇਹ ਹਾਦਸਾ ਹੋਇਆ। ਉਸ ਸਮੇਂ ਬਸ ਵਿਚ ਬੈਠੇ ਲੋਕ ਸੁੱਤੇ ਪਏ ਸੀ। ਦੱਸਿਆ ਜਾਂਦਾ ਹੈ ਕਿ ਬਸ ਦੇ ਡਰਾਈਵਰ ਨੂੰ ਹਲਕੀ ਝਪਕੀ ਆਈ ਅਤੇ ਬਸ ਬੇਕਾਬੂ ਹੋ ਕੇ ਖੱਡ ਵਿਚ ਡਿੱਗ ਗਈ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਬਸ ਵਿਚ 30 ਤੋਂ ਜ਼ਿਆਦਾ ਲੋਕ ਸਵਾਰ ਸੀ।ਸਿਵਲ ਡਿਫੈਂਸ ਦੇ ਪ੍ਰਮੁੱਖ ਵਾਰਡਨ ਅਹਿਸਾਨ ਉਲ ਹਕ ਨੇ ਦੱਸਿਆ ਕਿ ਬਸ ਇੰਨੀ ਥੱਲੇ ਡਿੱਗੀ ਸੀ ਕਿ ਬਸ ਵਿਚ ਸਵਾਰ ਕਰੀਬ 24 ਲੋਕਾਂ ਦੀ ਮੌਤ ਹੋ ਗਈ ਜਦ ਕਿ 6 ਤੋਂ ਜ਼ਿਆਦਾ ਲੋਕ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਅਤੇ ਬਚਾਅ ਦਲ ਨੇ ਬਸ ਵਿਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ।

 

ਹੋਰ ਖਬਰਾਂ »

ਹਮਦਰਦ ਟੀ.ਵੀ.