• ਸਿੱਧੂ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ

ਅੰਮ੍ਰਿਤਸਰ, 9 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਤਹਿਤ ਉਨ•ਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਕਰੀਬ 34 ਲੱਖ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਕਲਾਸ ਰੂਮ ਸਮੇਤ ਨਵੀਆਂ ਇਮਾਰਤਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ•ਾਂ ਜਿੱਥੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਉੱਥੇ ਹੀ ਵਿਦਿਆਰਥਣਾਂ ਨੂੰ ਜ਼ਿੰਦਗੀ ਵਿਚ ਕਾਮਯਾਬੀ ਹਾਸਲ ਕਰਨ ਲਈ ਹਮੇਸ਼ਾ ਸਖ਼ਤ ਮਿਹਨਤ ਲਈ ਪ੍ਰੇਰਿਤ ਕੀਤਾ। ਲੰਮੇ ਸਮੇਂ ਤੋਂ ਮੀਡੀਆ ਤੋਂ ਦੌਰੀ ਬਣਾਈ ਰੱਖਣ ਵਾਲੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਨਵਜੋਤ ਸਿੱਧੂ ਅੱਜ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਨਿਕਲੇ ਪਰ ਨਾ ਤਾਂ ਉਨ•ਾਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਨਾ ਹੀ ਮੀਡੀਆ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਤਿੰਨ ਵਾਰ ਹਲਕੇ ਵਿੱਚ ਨਿਕਲ ਚੁੱਕੇ ਹਨ ਪਰ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਸਿੱਧੂ ਦੇ ਦੌਰੇ ਦੌਰਾਨ ਲੋਕ ਉਨ•ਾਂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਣ ਚਾਹੁੰਦੇ ਸੀ ਪਰ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਦੀਆਂ ਮੁਸ਼ਕਲਾਂ ਨਹੀਂ ਸੁਣੀਆਂ। ਲਖਨ ਖੇਤਰ ਦੇ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨ•ਾਂ ਨੂੰ ਇਥੇ ਰਹਿੰਦਿਆਂ ਲਗਭਗ 35 ਸਾਲ ਹੋ ਗਏ ਹਨ ਪਰ ਹਾਲੇ ਤੱਕ ਇਲਾਕੇ ਦਾ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਰਅਸਲ ਮੰਤਰਾਲਾ ਬਦਲੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਸੀ। ਇਸ ਮਗਰੋਂ ਸਿੱਧੂ ਨੇ ਮੀਡੀਆ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਨੇ ਹੀ ਸਿੱਧੂ ਨੂੰ ਮੀਡੀਆ ਤੋਂ ਦੂਰ ਰਹਿਣ ਲਈ ਕਿਹਾ ਹੈ ਕਿਉਂਕਿ ਪਹਿਲਾਂ ਹੀ ਸਿੱਧੂ-ਕੈਪਟਨ ਦੀ ਬਿਆਨਬਾਜ਼ੀ ਕਰਕੇ ਕਾਂਗਰਸ ਦਾ ਕਲੇਸ਼ ਜੱਗ ਜਾਹਿਰ ਹੋ ਗਿਆ ਸੀ।
 

ਹੋਰ ਖਬਰਾਂ »

ਹਮਦਰਦ ਟੀ.ਵੀ.