ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ•, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ) : ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਵਿਧਾਇਕ ਦਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਨਾਲ ਮੁਲਾਕਾਤ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੱਤ-ਸੱਤ ਵਿਧਾਇਕਾਂ ਨੂੰ ਲਾਭ ਦੇ ਅਹੁਦੇ ਪ੍ਰਵਾਨ ਕਰਨ ਅਤੇ ਲੋਕ ਨੁਮਾਇੰਦਾ ਐਕਟ ਦੀ ਉਲੰਘਣਾ ਦੇ ਦੋਸ਼ ਹੇਠ ਤੁਰਤ ਤੁਰਤ ਅਯੋਗ ਕਰਾਰ ਦੇਣ ਦੀ ਮੰਗ ਕੀਤੀ। ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਪੀਕਰ ਨੂੰ ਮਿਲੇ ਵਫ਼ਦ ਨੇ ਪੰਜਾਬ ਵਿਚ ਡੂੰਘਾ ਸੰਵਿਧਾਨਕ ਸੰਕਟ ਪੈਦਾ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿਚ ਕੀਤੀਆਂ ਨਿਯੁਕਤੀਆਂ ਸ਼ਰ•ੇਆਮ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ। ਉਨ•ਾਂ ਕਿਹਾ ਕਿ ਸਲਾਹਕਾਰ ਦੇ ਰੂਪ  ਵਿਚ ਨਿਯੁਕਤ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਨਾ ਸਿਰਫ਼ ਨਿਯਮਾਂ ਦੇ ਵਿਰੁੱਧ ਹੈ ਸਗੋਂ ਸਰਕਾਰੀ ਖ਼ਜ਼ਾਨੇ ਉਪਰ ਗ਼ੈਰਜ਼ਰੂਰੀ ਬੋਝ ਵੀ ਪਾਉਂਦਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.