ਇਸਲਾਮਾਬਾਦ, 19 ਸਤੰਬਰ, ਹ.ਬ. : ਪਾਕਿਸਤਾਨ  ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਉਡਾਣ ਦੇ ਲਈ ਅਪਣੇ ਹਵਾਈ ਖੇਤਰ ਦਾ ਇਸਤੇਮਾਲ ਕਰਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ, ਅਸੀਂ ਭਾਰਤੀ ਹਾਈ ਕਮਿਸ਼ਨ ਨੂੰ ਸੰਦੇਸ਼ ਭੇਜ ਦਿੱਤਾ ਹੈ ਕਿ ਅਸੀਂ ਮੋਦੀ ਦੇ ਜਹਾਜ਼ ਦੇ ਲਈ ਅਪਣੇ ਹਵਾਈ ਖੇਤਰ ਦਾ ਇਸਤੇਮਾਲ ਕਰਨ ਦੀ ਆਗਿਆ ਨਹੀਂ ਦੇਣਗੇ।
ਇਸ ਤੋਂ ਪਹਿਲਾਂ ਪਾਕਿਸਤਾਨੀ ਮੀਡੀਆ ਨੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਕਿ ਮੋਦੀ ਦੀ ਅਮਰੀਕਾ ਯਾਤਰਾ ਦੇ ਦੌਰਾਨ ਉਸ ਦੇ ਹਵਾਈ ਖੇਤਰ ਦਾ ਇਸਤੇਮਾਲ ਕਰਨ ਦਿੱਤਾ ਜਾਵੇ। ਹਾਲਾਂਕਿ ਭਾਰਤ ਸਰਕਾਰ ਨੇ ਗੁਆਂਢੀ ਦੇਸ਼ ਦੇ ਇਸ ਦਾਅਵੇ 'ਤੇ ਫਿਲਹਾਲ ਕੋਈ ਟਿੱਪਣੀ ਨਹੀਂ ਕੀਤੀ। ਦੱਸ ਦੇਈਏ ਕਿ ਮੋਦੀ ਇਸ ਮਹੀਨੇ ਅਮਰੀਕਾ ਦੇ ਨਿਊਯਾਰਕ ਜਾਣ ਵਾਲੇ ਹਨ।
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਕੌਮਾਂਤਰੀ ਵਿਵਸਥਾ ਨੂੰ ਵਿਚਲਿਤ ਕਰਨ ਵਾਲੇ ਅਪਣੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ। ਇਸ ਦੇ ਨਾਲ ਹੀ ਉਸ ਨੂੰ ਇੱਕਤਰਫਾ ਕਾਰਵਾਈ ਦੇ ਕਾਰਨਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਅਪਣੀ ਆਦਤ ਵੀ ਸੁਧਾਰਨੀ ਚਾਹੀਦੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, ਅਸੀਂ ਵਿਸ਼ੇਸ਼ ਵੀਵੀਆਈਪੀ ਉਡਾਣ ਦੇ ਲਈ ਇੱਕ ਹਫ਼ਤੇ ਵਿਚ ਦੂਜੀ ਵਾਰ ਆਗਿਆ ਨਾ ਦੇਣ ਦੇ ਪਾਕਿਸਤਾਨ ਸਰਕਾਰ ਦੇ ਫੈਸਲੇ ਦੀ ਨਿੰਦਾ ਕਰਦੇ ਹਨ। ਇਹ ਆਗਿਆ ਕਿਸੇ ਵੀ ਦੇਸ਼ ਵਲੋਂ ਦੇ ਦਿੱਤੀ ਜਾਂਦੀ ਹੈ।
ਇਸ ਤੋਂ ਪਹਿਲਾਂ ਸੱਤ ਸਤੰਬਰ ਨੂੰ ਪਾਕਿ ਨੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਆਈਸਲੈਂਡ ਦੀ ਯਾਤਰਾ ਦੇ ਲਈ ਅਪਣੇ ਹਵਾਈ ਖੇਤਰ ਤੋਂ ਜਹਾਜ਼ ਨੂੰ ਲੰਘਣ ਲਈ ਭਾਰਤ ਦੀ ਮੰਗ ਨੂੰ ਵੀ ਸਵੀਕਾਰ ਨਹੀਂ ਕੀਤਾ ਸੀ।

ਹੋਰ ਖਬਰਾਂ »