ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਨੇ ਸਟੇਜ ਤੋਂ ਵੰਗਾਰਿਆ

ਬਟਾਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ) : ਬਟਾਲਾ ਧਮਾਕੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਪੁੱਜੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪੁਲਿਸ ਨੂੰ ਸਟੇਜ 'ਤੇ ਖੜ ਕੇ ਵੰਗਾਰਿਆ ਪਰ ਕੋਈ ਵੀ ਉਨਾਂ ਦੇ ਨੇੜੇ ਨਾ ਫੜਕ ਸਕਿਆ। ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਧਾਰਾਵਾਂ ਅਧੀਨ ਮਾਮਲਾ ਦਰਜ ਹੋਣ ਦੇ ਬਾਵਜੂਦ ਪੁਲਿਸ ਅਫ਼ਸਰ ਆਪਣੇ ਦਫ਼ਤਰਾਂ ਵਿਚ ਬੈਠੇ ਰਹੇ ਅਤੇ ਉਹ ਧਰਨਾ ਲਾਉਣ ਮਗਰੋਂ ਵਾਪਸ ਚਲੇ ਗਏ। ਪੰਜਾਬ ਸਰਕਾਰ ਅਤੇ ਗੁਰਦਾਸਪੁਰ ਜ਼ਿਲ•ੇ ਦੇ ਪ੍ਰਸ਼ਾਸਨਿਕ ਅਫ਼ਸਰਾਂ ਵਿਰੁੱਧ ਰੋਸ ਮੁਜ਼ਾਹਰਾ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਬਟਾਲਾ ਪਟਾਕਾ ਫ਼ੈਕਟਰੀ ਧਮਾਕੇ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਫ਼ਸਰਾਂ ਨੂੰ ਦੋਸ਼ੀ ਠਹਿਰਾਇਆ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅਦਾਲਤ ਦਾ ਸਹਾਰਾ ਲੈਣ ਦੀ ਚਿਤਾਵਨੀ ਵੀ ਦਿਤੀ।

ਹੋਰ ਖਬਰਾਂ »

ਹਮਦਰਦ ਟੀ.ਵੀ.