ਦੋ ਥਾਵਾਂ 'ਤੇ ਚੱਲੀ ਗੋਲੀ ਵਿਚ 8 ਜਣੇ ਹੋਏ ਜ਼ਖ਼ਮੀ

ਵਾਸ਼ਿੰਗਟਨ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦਾ ਰਾਜਧਾਨੀ ਵਿਚ ਵੀਰਵਾਰ ਰਾਤ ਹੋਈ ਗੋਲੀਬਾਰੀ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਹਮਲਾਵਰ ਨੇ ਕੋਲੰਬੀਆ ਹਾਈਟਸ ਦੇ ਭੀੜ-ਭਾੜ ਵਾਲੇ ਇਲਾਕੇ ਨੂੰ ਨਿਸ਼ਾਨਾ ਬਣਾਇਆ। ਇਹ ਇਲਾਕਾ ਵਾਈਟ ਹਾਊਸ ਤੋਂ ਸਿਰਫ਼ ਤਿੰਨ ਕਿਲੋਮੀਟਰ ਦੀ ਦੂਰੀ ਅਤੇ ਅੰਤਮ ਰਿਪੋਰਟਾਂ ਮਿਲਣ ਤੱਕ ਹਮਲਾਵਰ ਕਾਬੂ ਨਹੀਂ ਕੀਤੇ ਜਾ ਸਕੇ। ਪੁਲਿਸ ਨੇ ਦੱਸਿਆ ਕਿ ਵੀਰਵਾਰ ਰਾਤ 10 ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਇਤਲਾਹ ਮਿਲੀ ਅਤੇ ਮੌਕੇ 'ਤੇ ਪੁੱਜੇ ਅਫ਼ਸਰਾਂ ਨੂੰ ਛੇ ਜਣੇ ਜ਼ਖ਼ਮੀ ਹਾਲਤ ਵਿਚ ਮਿਲੇ ਜਿਨ•ਾਂ ਵਿਚੋਂ ਇਕ ਦੀ ਮੌਤ ਹੋ ਗਈ। ਪੰਜ ਜਣਿਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਇਸੇ ਦਰਮਿਆਨ ਵਾਸ਼ਿੰਗਟਨ ਡੀ.ਸੀ. ਦੇ ਉੱਤਰ-ਪੂਰਬੀ ਇਲਾਕੇ ਵਿਚ ਤਿੰਨ ਜਣਿਆਂ ਨੂੰ ਗੋਲੀ ਲੱਗਣ ਦੀ ਰਿਪੋਰਟ ਮਿਲੀ ਹੈ ਪਰ ਫ਼ਿਲਹਾਲ ਦੋਹਾਂ ਘਟਨਾਵਾਂ ਨੂੰ ਜੋੜ ਕੇ ਨਹੀਂ ਵੇਖਿਆ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਦੋ ਹਮਲਾਵਰਾਂ ਨੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿਤਾ ਜੋ ਹਲਕੇ ਰੰਗ ਦੀ ਨਿਸਾਨ ਕਾਰ ਵਿਚ ਫ਼ਰਾਰ ਹੋ ਗਏ। ਦੋਹਾਂ ਕੋਲ ਅਸਾਲਟ ਰਾਈਫ਼ਲਾਂ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.