ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਤਰਤਾਰਨ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ) : ਤਰਨਤਾਰਨ ਦੇ ਪਿੰਡ ਭੁੱਲਰ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰੂ ਘਰ ਵਿਚ ਅੱਗ ਲੱਗ ਗਈ ਅਤੇ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪਾਂ ਤੋਂ ਇਲਾਵਾ 10 ਗੁਟਕਾ ਸਾਹਿਬ ਅਗਨ ਭੇਟ ਹੋ ਗਏ। ਘਟਨਾ ਮਗਰੋਂ ਵੱਡੀ ਗਿਣਤੀ ਵਿਚ ਸੰਗਤ ਗੁਰਦਵਾਰਾ ਸਾਹਿਬ ਵਿਖੇ ਇਕੱਤਰ ਹੋ ਗਈ। ਅਗਨ ਭੇਟ ਹੋਏ ਸਰੂਪਾਂ ਨੂੰ ਅਰਦਾਸ ਮਗਰੋਂ ਅੰਤਮ ਰਸਮਾਂ ਲਈ ਗੋਇੰਦਵਾਲ ਸਾਹਿਬ ਭੇਜ ਦਿਤਾ ਗਿਆ। ਗੁਰੂ ਘਰ ਦੇ ਸੇਵਾਦਾਰ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਜਦੋਂ ਤੱਕ ਅੱਗ ਬਾਰੇ ਪਤਾ ਲੱਗਿਆ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.