ਅਮਰੀਕਾ ਵਸਦੇ ਸਿੱਖਾਂ ਨੇ ਨਰਿੰਦਰ ਮੋਦੀ ਨੂੰ ਕੀਤੀ ਅਪੀਲ

ਹਿਊਸਟਨ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਫੇਰੀ 'ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ, ਕਸ਼ਮੀਰੀ ਪੰਡਿਤਾਂ ਅਤੇ ਦਾਊਦੀ ਬੋਹਰਾ ਮੁਸਲਮਾਨਾਂ ਨਾਲ ਮੁਲਾਕਾਤ ਕੀਤੀ। ਸਿੱਖ ਵਫ਼ਦ ਨੇ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਏਅਰਪੋਰਟ ਰੱਖ ਦਿਤਾ ਜਾਵੇ। ਸਿੱਖ ਵਫ਼ਦ ਵੱਲੋਂ ਪ੍ਰਧਾਨ ਮੰਤਰੀ ਨੂੰ ਇਕ ਮੈਮੋਰੰਡਮ ਸੌਂਪਿਆ ਗਿਆ ਜਿਸ ਵਿਚ ਪ੍ਰਧਾਨ ਮੰਤਰੀ ਨੂੰ 1984 ਦੇ ਸਿੱਖ ਕਤਲੇਆਮ, ਭਾਰਤੀ ਸੰਵਿਧਾਨ ਦੀ ਧਾਰਾ 25 ਅਤੇ ਆਨੰਦ ਮੈਰਿਜ ਐਕਟ ਵਰਗੇ ਮੁੱਦਿਆਂ ਨੂੰ ਤੁਰਤ ਹੱਲ ਕਰਨ ਦੀ ਅਪੀਲ ਕੀਤੀ ਗਈ। ਸਿੱਖ ਨੁਮਾਇੰਦਿਆਂ ਨੇ ਕਰਤਾਰਪੁਰ ਲਾਂਘੇ ਲਈ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਤਹਿ ਦਿਲੋਂ ਧੰਨਵਾਦ ਕੀਤਾ। ਕੈਲੇਫੋਰਨੀਆ ਦੇ ਅਰਵਿਨ ਵਿਖੇ ਮੌਜੂਦਾ ਕਮਿਸ਼ਨਰ ਅਰਵਿੰਦ ਸਿੰਘ ਚਾਵਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਇਕ ਮੈਮੋਰੰਡਮ ਸੌਂਪਿਆ ਗਿਆ ਹੈ ਅਤੇ ਸਿੱਖ ਭਾਈਚਾਰੇ ਲਈ ਐਨ.ਡੀ.ਏ. ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਵਾਸਤੇ ਸ਼ੁਕਰੀਆ ਅਦਾ ਵੀ ਕੀਤਾ ਗਿਆ। ਦੂਜੇ ਪਾਸੇ ਕਸ਼ਮੀਰੀ ਪੰਡਤਾਂ ਨੇ ਧਾਰਾ 370 ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਹੋਰ ਖਬਰਾਂ »

ਹਮਦਰਦ ਟੀ.ਵੀ.