ਤਰਨਤਾਰਨ, 10 ਅਕਤੂਬਰ, ਹ.ਬ. :  ਪੰਜਾਬ ਵਿਚ ਹੋ ਰਹੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਵਲੋਂ ਚੋਣ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਹ ਸਾਰੇ ਸਟਾਰ ਪ੍ਰਚਾਰਕ ਫਗਵਾੜਾ, ਜਲਾਲਾਬਾਦ, ਦਾਖਾ ਤੇ ਮੁਕੇਰੀਆਂ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਰੈਲੀਆਂ ਨੂੰ ਸੰਬੋਧਨ ਕਰਨ ਦੇ ਨਾਲ ਨਾਲ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲਣਗੇ। ਇਨ੍ਹਾਂ ਸਟਾਰ ਪ੍ਰਚਾਰਕਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਮੈਂਬਰ ਪਾਰਲੀਮੈਂਟ, ਕੈਬਨਿਟ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹਨ। ਕਾਂਗਰਸ ਦੇ ਜਨਰਲ ਸਕੱਤਰ ਮੋਤੀ ਲਾਲ ਵੋਹਰਾ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਸੂਚੀ ਵਿਚ ਪੰਜਾਬ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੇ.ਐਲ. ਸ਼ਰਮਾ, ਕੁਲਦੀਪ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ, ਪ੍ਰਤਾਪ ਸਿੰਘ ਬਾਜਵਾ, ਸਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇ.ਪੀ., ਪ੍ਰਨੀਤ ਕੌਰ, ਮੁਨੀਸ਼ ਤਿਵਾੜੀ, ਲਾਲ ਸਿੰਘ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ,  ਸੁਖਵਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ, ਵਿਜੈ ਇੰਦਰ ਸਿੰਗਲਾ, ਓਮ ਪ੍ਰਕਾਸ਼ ਸੋਨੀ, ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਅਰੁਣਾ ਚੌਧਰੀ, ਸ੍ਰੀਮਤੀ ਰਜ਼ੀਆ ਸੁਲਤਾਨਾ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ , ਮੁਹੰਮਦ ਸਦੀਕ, ਡਾ. ਅਮਰ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਕੁਸ਼ਲਦੀਪ ਸਿੰਘ ਢਿੱਲੋਂ, ਇੰਦਰਬੀਰ ਸਿੰਘ ਬੁਲਾਰੀਆ ਤੇ ਤਰਸੇਮ ਸਿੰਘ ਡੀਸੀ. ਪ੍ਰਮੁੱਖ ਤੌਰ 'ਤੇ ਸ਼ਾਮਲ ਹਨ।

ਹੋਰ ਖਬਰਾਂ »