ਪ੍ਰਬੰਧਾਂ ਵਾਸਤੇ ਦਿੱਲੀ ਦੀ ਕੰਪਨੀ ਨੂੰ 10 ਕਰੋੜ ਰੁਪਏ ਦਾ ਠੇਕਾ

ਅੰਮ੍ਰਿਤਸਰ, 10 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਮੰਚ 'ਤੇ ਮਨਾਉਣ ਦੇ ਯਤਨ ਖੇਰੂੰ-ਖੇਰੂੰ ਹੁੰਦੇ ਨਜ਼ਰ ਆ ਰਹੇ ਹਨ। ਜੀ ਹਾਂ, ਸ਼੍ਰੋਮਣੀ ਕਮੇਟੀ ਨੇ ਵੱਖਰਾ ਰਾਹ ਅਖ਼ਤਿਆਰ ਕਰਦਿਆਂ ਦਿੱਲੀ ਦੀ ਇਕ ਕੰਪਨੀ ਨੂੰ ਸਮਾਗਮ ਦੇ ਪ੍ਰਬੰਧਾਂ ਲਈ 10 ਕਰੋੜ ਰੁਪਏ ਦਾ ਠੇਕਾ ਦੇ ਦਿਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿਚ ਸਮਾਗਮ ਕਰਵਾਏ ਜਾਣ ਦੀ ਰਿਪੋਰਟ ਮਿਲੀ ਹੈ ਅਤੇ 12 ਨਵੰਬਰ ਦੇ ਸਮਾਗਮ ਲਈ ਖ਼ਾਸ ਸਟੇਜ ਵੀ ਤਿਆਰ ਕਰਵਾਈ ਜਾ ਰਹੀ ਹੈ। ਭਾਵੇਂ ਇਸ ਤੋਂ ਪਹਿਲਾਂ ਪ੍ਰਕਾਸ਼ ਪੁਰਬ ਸਮਾਗਮ ਤਾਲਮੇਲ ਅਧੀਨ ਮਨਾਉਣ ਦੀ ਗੱਲ ਆਖੀ ਜਾ ਰਹੀ ਸੀ ਅਤੇ ਇਸ ਬਾਬਤ ਇਕ ਕਮੇਟੀ ਵੀ ਗਠਤ ਕੀਤੀ ਗਈ ਸੀ ਪਰ ਕਮੇਟੀ ਦੀਆਂ ਮੀਟਿੰਗਾਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਤਕਰਾਰ ਖ਼ਤਮ ਨਾ ਕੀਤੀ ਜਾ ਸਕੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੌਜੂਦਾ ਹਾਲਾਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਅ ਰਹੇ ਹਨ ਜਦਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਸ਼੍ਰੋਮਣੀ ਕਮੇਟੀ 'ਤੇ ਸਹਿਯੋਗ ਨਾ ਕਰਨ ਦੇ ਦੋਸ਼ ਲਾ ਰਹੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.