9 ਨਵੰਬਰ ਨੂੰ ਉਦਘਾਟਨ ਦੇ ਬਿਆਨ ਤੋਂ ਪੈਰ ਪਿੱਛੇ ਖਿੱਚੇ

ਇਸਲਾਮਾਬਾਦ, 10 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲਣ ਬਾਰੇ ਬਿਆਨ ਤੋਂ ਪਿਛੇ ਹਟਦਿਆਂ ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਫ਼ਿਲਹਾਲ ਲਾਂਘੇ ਨੂੰ ਆਵਾਜਾਈ ਵਾਸਤੇ ਖੋਲਣ ਹਿਤ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਪਰ ਨਾਲ ਹੀ ਸਿੱਖ ਭਾਈਚਾਰੇ ਨੂੰ ਯਕੀਨ ਦਿਵਾਇਆ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਾਂਘੇ ਨੂੰ ਸਮੇਂ 'ਤੇ ਖੋਲ ਦਿਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਾਅਦੇ ਮੁਤਾਬਕ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ। ਉਨ•ਾਂ ਭਰੋਸਾ ਦਿਤਾ ਕਿ ਲਾਂਘੇ ਦਾ ਉਦਘਾਟਨ ਸਮੇਂ ਸਿਰ ਹੋਵੇਗਾ ਪਰ ਫ਼ਿਲਹਾਲ ਕੋਈ ਪੱਕੀ ਤਰੀਕ ਨਹੀਂ ਦਿਤੀ ਜਾ ਸਕਦੀ। ਦੱਸ ਦੇਈਏ ਕਿ ਬੀਤੀ 16 ਸਤੰਬਰ ਨੂੰ ਪਾਕਿਸਤਾਨੀ ਅਤੇ ਵਿਦੇਸ਼ੀ ਪੱਤਰਕਾਰਾਂ ਦੀ ਪਹਿਲੀ ਫੇਰੀ ਮੌਕੇ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਡਾਇਰੈਕਟਰ ਅਤੀਫ਼ ਮਜੀਦ ਨੇ ਕਿਹਾ ਕਿ 86 ਫ਼ੀ ਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 9 ਨਵੰਬਰ ਨੂੰ ਲਾਂਘਾ ਸ਼ਰਧਾਲੂਆਂ ਲਈ ਖੋਲ• ਦਿਤਾ ਜਾਵੇਗਾ। ਗੁਰਦਵਾਰਾ ਕਰਤਾਰਪੁਰ ਸਾਹਿਬ ਤੱਕ ਜਾਣ ਵਾਲੀ ਸੰਗਤ ਤੋਂ 20 ਡਾਲਰ ਫ਼ੀਸ ਦੇ ਮੁੱਦੇ 'ਤੇ ਕਾਫ਼ੀ ਵਿਵਾਦ ਹੋਇਆ ਸੀ ਅਤੇ ਸਮਝਿਆ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਦੁਵੱਲੀ ਗੱਲਬਾਤ ਨੂੰ ਅੰਤਮ ਰੂਪ ਦੇ ਦਿਤਾ ਜਾਵੇਗਾ।

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.