ਰਾਹਤ ਕਾਰਜਾਂ ਲਈ ਐਨ.ਡੀ.ਆਰ.ਐਫ਼. ਦੀ ਟੀਮ ਸੱਦੀ

ਲਖਨਊ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਉੱਤਰ ਪ੍ਰਦੇਸ਼ ਦੇ ਮਊ ਜ਼ਿਲੇ ਵਿਚ ਰਸੋਈ ਗੈਸ ਸਿਲੰਡਰ ਫਟਣ ਕਾਰਨ ਦੋ ਮੰਜ਼ਿਲਾ ਮਕਾਨ ਦੇ ਪਰਖਚੇ ਉਡ ਗਏ ਅਤੇ 12 ਜਣੇ ਮੌਤ ਦੇ ਮੂੰਹ ਵਿਚ ਚਲੇ ਗਏ। ਇਕ ਦਰਜਨ ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਿਲਾ ਮੈਜਿਸਟ੍ਰੇਟ ਗਿਆਨ ਪ੍ਰਕਾਸ਼ ਤ੍ਰਿਪਾਠੀ ਨੇ 10 ਜਣਿਆਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਡਰ ਹੈ। ਫ਼ਾਇਰ ਬ੍ਰਿਗੇਡ ਅਤੇ ਪੁਲਿਸ ਵੱਲੋਂ ਰਾਹਤ ਕਾਰਜ ਚਲਾਏ ਜਾ ਰਹੇ ਸਨ ਜਦਕਿ ਮਦਦ ਵਾਸਤੇ ਐਨ.ਡੀ.ਆਰ. ਦੀ ਟੀਮ ਨੂੰ ਵੀ ਸੱਦਿਆ ਗਿਆ ਹੈ। ਘਟਨਾ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਮਗਰੋਂ ਮਕਾਨ ਵਿਚ ਅੱਗ ਲੱਗ ਗਈ ਅਤੇ ਕੁਝ ਹੀ ਪਲਾਂ ਵਿਚ ਇਹ ਤਾਸ਼ ਦੇ ਪੱਤਿਆਂ ਵਾਂਗ ਢਹਿ ਗਿਆ। ਜ਼ਿਲਾ ਮੈਜਿਸਟ੍ਰੇਟ ਅਤੇ ਐਸ.ਐਸ.ਪੀ. ਵੱਲੋਂ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਧਰ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਿਲ•ਾ ਅਫ਼ਸਰਾਂ ਨੂੰ ਹਦਾਇਤ ਦਿਤੀ ਕਿ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਹੋਰ ਖਬਰਾਂ »

ਹਮਦਰਦ ਟੀ.ਵੀ.