ਵੌਅਨ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਯਾਰਕ ਰੀਜਨ ਦੇ ਵੌਅਨ ਸ਼ਹਿਰ ਵਿਖੇ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਇਹ ਹਾਦਸਾ ਕਿੰਗ ਵੌਅਨ ਰੋਡ ਅਤੇ ਪਾਈਨ ਵੈਲੀ ਡਰਾਈਵ ਇਲਾਕੇ ਵਿਚ ਵਾਪਰਿਆ। ਪੈਰਾਮੈਡਿਕਸ ਨੇ ਦੱਸਿਆ ਕਿ ਇਕ ਜਣੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਇਨਾਂ ਵਿਚੋਂ ਇਕ ਨੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿਤਾ। ਦੂਜੇ ਜ਼ਖ਼ਮੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫ਼ਿਲਹਾਲ ਹਾਦਸੇ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਜਾਂਚ ਦੇ ਮੱਦੇਨਜ਼ਰ ਫ਼ਿਲਹਾਲ ਮ੍ਰਿਤਕਾਂ ਦੀ ਪਛਾਣ ਵੀ ਜਨਤਕ ਨਹੀਂ ਕੀਤੀ ਗਈ।

ਹੋਰ ਖਬਰਾਂ »

ਹਮਦਰਦ ਟੀ.ਵੀ.