ਰਾਏਪੁਰ, 15 ਅਕਤੂਬਰ, ਹ.ਬ. :  ਛੱਤੀਸਗੜ੍ਹ ਦੇ ਰਾਏਪੁਰ ਜ਼ਿਲ੍ਹੇ ਦੀ ਪੁਲਿਸ ਨੇ 4 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ਹੇਠ 63 ਸਾਲ ਦੇ ਇੱਕ ਬਜ਼ੁਰਗ ਨੂੰ ਗ੍ਰਿਫਤਾਰ ਕੀਤਾ ਹੈ। ਰਾਏਪੁਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸੋਮਵਾਰ ਦੱਸਿਆ ਕਿ ਉਕਤ ਗ੍ਰਿਫ਼ਤਾਰ ਵਿਅਕਤੀ ਦੀ ਪਛਾਣਾ ਕ੍ਰਿਸ਼ਨਾ ਚੰਦਰਾਕਰ ਵਜੋਂ ਹੋਈ ਹੈ। ਇੱਕ ਦਿਨ ਪਹਿਲਾਂ ਉਕਤ ਬੱਚੀ ਅਪਣੇ ਘਰ ਦੇ ਬਾਹਰ ਖੇਡ ਰਹੀ ਸੀ ਕਿ ਕ੍ਰਿਸ਼ਨਾ ਉਸ ਨੂੰ ਵਰਗਲਾ ਕੇ ਅਪਣੇ ਨਾਲ ਲੈ ਗਿਆ। ਬੱਚੀ ਨੂੰ ਉਸ ਦੀ ਮਾਂ ਨੇ ਜਦੋਂ ਰੋਂਦਿਆਂ ਦੇਖਿਆ ਤਾ ਉਸ ਨੇ ਅਪਣੀ ਮਾਂ ਨੂੰ ਸਾਰੀ ਗੱਲ ਦੱਸੀ।
ਮਾਂ ਅਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ। ਸੋਮਵਾਰ ਸਵੇਰੇ ਪੁਲਿਸ ਨੇ ਕ੍ਰਿਸ਼ਨਾ ਨੂੰ ਗ੍ਰਿਫਤਾਰ ਕਰ ਲਿਆ। ਉਸ ਵਿਰੁੱਧ ਧਾਰਾ 376 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.