ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 15 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਰਮਿਆਨ ਮੁੜ ਤਾਲਮੇਲ ਬਣਦਾ ਮਹਿਸੂਸ ਹੋ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਅਕਾਲ ਤਖ਼ਤ ਸਾਹਿਬ ਪੁੱਜੇ ਅਤੇ ਸਾਰੀਆਂ ਜ਼ਿੰਮੇਵਾਰੀਆਂ ਤਖ਼ਤ ਦੇ ਸਪੁਰਦ ਕਰ ਦਿਤੀਆਂ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 21 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਗਈ ਹੈ ਜਿਸ ਵਿਚ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਬਾਰੇ ਰਸਮੀ ਫੈਸਲਾ ਲਿਆ ਜਾਵੇਗਾ। ਉਧਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦਿਤਾ ਜਾਵੇਗਾ।

ਹੋਰ ਖਬਰਾਂ »