ਹਮਲਾਵਰਾਂ ਦੀ ਭਾਲ ਵਿਚ ਜੁਟੀ ਪੁਲਿਸ

ਟੋਰਾਂਟੋ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਟੋਰਾਂਟੋ ਦੇ ਨੌਰਥ ਯਾਰਕ ਵਿਖੇ ਗੋਲੀਬਾਰੀ ਦੌਰਾਨ 30 ਸਾਲ ਦੇ ਇਕ ਸ਼ਖਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਵਾਰਦਾਤ ਸਟੀਲਜ਼ ਐਵੇਨਿਊ ਈਸਟ ਅਤੇ ਡੌਨ ਮਿਲਜ਼ ਰੋਡ ਇਲਾਕੇ ਵਿਚ ਵੀਰਵਾਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਪੁਲਿਸ ਮੁਤਾਬਕ ਇਕ ਸ਼ਖਸ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲਿਆ ਜਿਸ ਦੇ ਸਰੀਰ 'ਤੇ ਕਈ ਗੋਲੀਆਂ ਲੱਗਣ ਦੇ ਨਿਸ਼ਾਨ ਸਨ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਸ ਨੂੰ ਬਚਾਅ ਨਾ ਸਕੇ। ਮਾਮਲੇ ਦੀ ਪੜਤਾਲ ਲਈ ਹੋਮੀਸਾਈਡ ਯੂਨਿਟ ਨੂੰ ਸੱਦਿਆ ਗਿਆ ਹੈ। ਜਾਂਚਕਰਤਾਵਾਂ ਨੇ ਕਿਹਾ ਕਿ ਇਕ ਵੱਧ ਬੰਦੂਕਧਾਰੀਆਂ ਨੇ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਫ਼ਿਲਹਾਲ ਸ਼ੱਕੀਆਂ ਦਾ ਹੁਲੀਆ ਜਾਂ ਹੋਰ ਵੇਰਵੇ ਜਨਤਕ ਨਹੀਂ ਕੀਤੇ।

ਹੋਰ ਖਬਰਾਂ »

ਹਮਦਰਦ ਟੀ.ਵੀ.