ਅੰਮ੍ਰਿਤਸਰ, 19 ਅਕਤੂਬਰ, ਹ.ਬ. : ਪੰਥ ਵਿਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਵਲੋਂ ਪੰਥ ਵਾਪਸੀ ਦੇ ਲÂ ਕੀਤੀ ਜਾ ਰਹੀ ਕੋਸ਼ਿਸ਼ਾਂ ਦੇ ਖ਼ਿਲਾਫ਼ ਡੇਰਾ ਬਾਬਾ ਨਾਨਕ ਖੇਤਰ ਦੇ ਲੋਕ ਅਕਾਲ ਤਖ਼ਤ  ਸਾਹਿਬ ਪਹੁੰਚੇ। ਸੁਖਬੀਰ ਸਿੰਘ ਦੀ ਅਗਵਾਈ ਵਿਚ ਪੁੱਜੇ ਲੋਕਾਂ ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਲੰਗਾਹ ਨੂੰ ਮੁਆਫ਼ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਥ ਵਿਚ ਇਸ ਗੱਲ ਨੂੰ ਲੈ ਕੇ ਰੋਸ ਹੈ ਕਿ ਲੰਗਾਹ ਦੁਆਰਾ ਪੰਥ ਵਾਪਸੀ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਕੀਤੀ ਗਈ ਹੈ। ਆਮ ਲੋਕਾਂ ਨੂੰ ਸ਼ੱਕ ਹੈ ਕਿ ਸਾਬਕਾ ਮੰਤਰੀ ਨੂੰ ਸਿਆਸੀ ਪ੍ਰਭਾਵ ਦੇ ਕਾਰਨ ਮੁਆਫ਼ ਕੀਤਾ ਜਾ ਸਕਦਾ ਹੈ। ਅਕਾਲ ਤਖ਼ਤ ਸਾਹਿਬ 'ਤੇ ਪੁੱਜੇ ਲੋਕਾਂ ਨੇ ਜੱਥੇਦਾਰ ਦੇ ਪੀਏ ਜਸਪਾਲ ਸਿੰਘ ਨੂੰ ਸੌਂਪੇ ਪੱਤਰ ਵਿਚ ਕਿਹਾ ਕਿ ਲੰਗਾਹ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਤਾਕਿ ਭਵਿੱਚ ਵਿਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਹਰਕਤ ਨਾ ਕਰ ਸਕੇ।  ਸੁਖਬੀਰ ਸਿੰਘ ਅਤੇ ਹੋਰਾਂ ਨੇ ਪੰਜ ਸਿੰਘ ਸਾਹਿਬਾਨ ਨੂੰ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੂੰ ਦੇਖਣ ਤੋਂ ਬਾਅਦ ਹੀ ਇਸ ਮਾਮਲੇ ਵਿਚ ਕੋਈ ਫ਼ੈਸਲਾ ਕੀਤਾ ਜਾਵੇ। ਲੋਕਾਂ ਨੇ ਕਿਹਾ ਕਿ ਜੇਕਰ ਲੰਗਾਹ ਨੂੰ ਮੁਆਫ਼ ਕਰ ਦਿੱਤਾ ਜਾਂਦਾ ਹੈ ਤਾਂ ਇਸ ਤੋਂ ਬਾਅਦ ਡੇਰਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤ ਜਿਹੀ ਸਥਿਤੀ ਬਣ ਸਕਦੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.