ਲੁਧਿਆਣਾ, 19 ਅਕਤੂਬਰ, ਹ.ਬ. : ਕੁਝ ਦਿਨੀ ਪਹਿਲਾਂ ਸ਼ੋਸ਼ਲ ਮੀਡੀਆ ਅਤੇ ਬਾਕੀ ਮੀਡੀਆ ਚੈਨਲਾਂ 'ਤੇ ਇਹ ਮਾਮਲਾ ਬਹੁਤ ਭੱਖਿਆ ਹੋਇਆ ਕਿ ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਮੌਕੇ 'ਤੇ 8 ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ ਅਤੇ 1 ਸਿੱਖ ਕੈਦੀ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੀਆਂ ਚਰਚਾਵਾਂ ਚਲ ਰਹੀਆਂ ਸਨ। ਇਸ ਦੇ ਨਾਲ ਹੀ ਇਹ ਵੀ ਚਰਚਾ ਚੱਲ ਰਹੀਆਂ ਸਨ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ ਕੀਤੀ ਜਾਵੇਗੀ ਅਤੇ ਸ਼ਾਇਦ ਰਿਹਾਈ ਵੀ ਹੋ ਜਾਵੇਗੀ। ਪਰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਕੁਝ ਵੀ ਅਧਿਕਾਰਤ ਤੌਰ 'ਤੇ ਬਿਆਨ ਨਹੀਂ ਆਇਆ ਪਰ ਇਨ੍ਹਾਂ ਚਰਚਾਵਾਂ 'ਤੇ ਰੋਕ ਲਗਾਉਂਦਿਆਂ ਇੱਕ ਮੀਡੀਆਂ ਚੈਨਲ 'ਤੇ ਇੰਟਰਵਿਊ ਦਿੰਦੀਆਂ ਅਮੀਤ ਸ਼ਾਹ ਨੇ ਇਸ ਗੱਲ 'ਤੇ ਮੋਹਰ ਲਗਾਈ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ  ਰਿਹਾਅ ਨਹੀਂ ਕੀਤਾ ਜਾ ਰਿਹਾ।

ਹੋਰ ਖਬਰਾਂ »

ਹਮਦਰਦ ਟੀ.ਵੀ.