ਕਾਬੁਲ, 19 ਅਕਤੂਬਰ, ਹ.ਬ. :  ਅਫ਼ਗਾਨਿਸਤਾਨ ਦੇ ਪੂਰਬੀ ਨਨਗਰਹਾਰ ਸੂਬੇ ਦੀ ਇੱਕ ਮਸਜਿਦ ਵਿਚ ਹੋਏ ਦੋ ਬੰਬ ਧਮਾਕਿਆਂ ਵਿਚ 62 ਲੋਕਾਂ ਦੀ ਮੌਤ ਹੋ ਗਈ ਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਐਨਾ ਭਿਆਨਕ ਸੀ ਕਿ ਮਸਜਿਦ ਦੀ ਛੱਤ ਹੀ ਉਡ ਗਈ, ਜਿਸ ਦੇ ਚਲਦਿਆਂ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਨਮਾਜ਼ ਅਦਾ ਕਰਨ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਸੀ। ਨਨਗਰਹਾਰ ਦੇ ਗਵਰਨਰ ਸ਼ਾਹ ਮਹਿਮੂਦ ਮਿਆਖੇਲ ਨੇ ਸਥਾਨਕ ਪ੍ਰਸ਼ਾਸਨ, ਸੈਨਾ ਅਤੇ ਸਿਹਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਜ਼ਖਮੀਆਂ ਦੇ ਇਲਾਜ ਲਈ ਤੁਰੰਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਹਮਲੇ ਦੀ ਅਜੇ ਤੱਕ ਵੀ ਕਿਸੇ ਅੱਤਵਾਦੀ ਜੱਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਬੁਲਾਰੇ ਨੇ ਦੱਸਿਆ ਕਿ ਜ਼ਖ਼ਮੀ ਹੋਏ 23 ਵਿਅਕਤੀਆਂ ਨੂੰ ਜਲਾਲਾਬਾਦ ਦੇ ਹਸਪਤਾਲ ਵਿਚ ਭੇਜਿਆ ਗਿਆ ਹੈ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਹਮਲਾ ਆਤਮਘਾਤੀ ਧਮਾਕਾ ਸੀ ਜਾਂ ਕਿਸੇ ਹੋਰ ਧਮਾਕੇ ਨਾਲ ਮਸਜਿਦ ਨੂੰ ਨਿਸ਼ਾਨਾ ਬਣਾਇਆ ਗਿਆ।

ਹੋਰ ਖਬਰਾਂ »

ਹਮਦਰਦ ਟੀ.ਵੀ.