ਇੰਡੀਅਨ ਆਇਲ ਨੂੰ ਪੈਨਲਟੀ ਸ਼ੂਟਆਊਟ ਰਾਹੀਂ 6-3 ਨਾਲ ਹਰਾਇਆ

ਜਲੰਧਰ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 36ਵਾਂ ਸੁਰਜੀਤ ਹਾਕੀ ਟੂਰਨਾਮੈਂਟ ਪੰਜਾਬ ਐਂਡ ਸਿੰਧ ਨੇ ਜਿੱਤ ਲਿਆ। ਖਚਾ-ਖਚ ਭਰੇ ਸਟੇਡੀਅਮ ਵਿਚ ਖੇਡੇ ਗਏ ਫ਼ਾਇਨਲ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੀ ਟੀਮ ਨੇ ਇੰਡੀਅਨ ਆਇਲ ਦੀ ਟੀਮ ਨੂੰ ਪੈਨਲਟੀ ਸ਼ੂਟਆਊਟ ਰਾਹੀਂ 6-3 ਨਾਲ ਹਰਾ ਦਿਤਾ। ਖਿਤਾਬ ਜੇਤੂ ਟੀਮ ਨੂੰ 5.50 ਲੱਖ ਰੁਪਏ ਦੀ ਇਨਾਮੀ ਰਕਮ ਮਿਲੀ ਜਦਕਿ ਇੰਡੀਅਨ ਆਇਲ ਦੀ ਟੀਮ ਨੂੰ 2.50 ਲੱਖ ਰੁਪਏ ਦਿਤੇ ਗਏ। ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੁਰਜੀਤ ਹਾਕੀ ਸੋਸਾਇਟੀ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾਅਫ਼ਜ਼ਾਈ ਵਾਸਤੇ ਕਰੋੜਾਂ ਰੁਪਏ ਦੇ ਇਨਾਮ ਰੱਖੇ ਗਏ ਹਨ।

ਹੋਰ ਖਬਰਾਂ »