ਜਲਾਲਾਬਾਦ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਕਲ ਚੋਣ ਪ੍ਰਚਾਰ ਖ਼ਤਮ ਹੋਣ ਮਗਰੋਂ ਸਿਆਸਤਦਾਨਾਂ ਨੇ ਐਤਵਾਰ ਨੂੰ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਾਇਮ ਕਰਦਿਆਂ ਆਪਣੀ ਜਿੱਤ ਯਕੀਨੀ ਬਣਾਉਣ ਦੇ ਯਤਨ ਕੀਤੇ। ਜਲਾਲਾਬਾਦ ਵਿਧਾਨ ਸਭਾ ਹਲਕੇ ਵਿਚ ਕੁਲ 239 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਜਿਨਾਂ ਵਿਚੋਂ 100 ਨੂੰ ਸੰਵੇਦਨਸ਼ੀਲ ਕਰਾਰ ਦਿਤਾ ਗਿਆ ਹੈ ਜਦਕਿ 4 ਬੂਥ ਅਤਿ ਸੰਵੇਦਨਸ਼ੀਲ ਕਰਾਰ ਦਿਤੇ ਗਏ ਹਨ। ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਕੇਸ਼ਵ ਗੋਇਲ ਨੇ ਦੱਸਿਆ ਕਿ ਸਾਰੇ ਬੂਥਾਂ ਦੀ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵੋਟਾਂ ਪਾਉਣ ਦਾ ਸਿਲਸਿਲਾ ਸੋਮਵਾਰ ਸਵੇਰੇ 7 ਵਜੇ ਸ਼ੁਰੂ ਹੋ ਜਾਵੇਗਾ ਅਤੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ।

ਹੋਰ ਖਬਰਾਂ »

ਹਮਦਰਦ ਟੀ.ਵੀ.