ਅੱਜਕਲ੍ਹ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਇੰਨੀ ਆਮ ਹੋ ਚੁੱਕੀ ਹੈ ਕਿ ਲੋਕ ਇਸ ਪ੍ਰਤੀ ਲਾਪਰਵਾਹ ਰਹਿੰਦੇ ਹਨ। ਪਰ ਹਾਈ ਬਲੱਡ ਪ੍ਰੈਸ਼ਰ ਜਾਂ ਅਚਾਨਕ ਬਲੱਡ ਪ੍ਰੈਸ਼ਰ ਦਾ ਵਧਣਾ ਬੇਹੱਦ ਖ਼ਤਰਨਾਕ ਹੋ ਸਕਦਾ ਹੈ। ਇਸ ਲਈ ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਇਸ ਨੂੰ ਤੁਰੰਤ ਕੰਟਰੋਲ ਕਰਨ ਦੀ ਜ਼ਰੂਰਤ ਹੈ। ਜੇਕਰ ਤੁਸੀਂ ਨਹੀਂ ਜਾਣਦੇ ਤਾਂ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਰਸੋਈ ਘਰ 'ਚ ਮੌਜੂਦ ਕਾਲੀ ਮਿਰਚ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਕਿਵੇਂ ਮਦਦ ਕਰ ਸਕਦੀ ਹੈ। ਇਸ ਤੋਂ ਇਲਾਵਾ ਇਹ ਘਰੇਲੂ ਨੁਸਖਾ ਤੁਹਾਡੀਆਂ ਕਈ ਬਿਮਾਰੀਆਂ ਦੇ ਇਲਾਜ 'ਚ ਵੀ ਮਦਦਗਾਰ ਹੈ। ਕਾਲੀ ਮਿਰਚ ਕਿਵੇਂ ਤੁਹਾਡੀ ਸਿਹਤ ਲਈ ਫਾਇਦੇਮੰਦ ਹੈ, 'ਕਾਲੀ ਮਿਰਚ ਦੇ ਸਰੀਰ ਲਈ ਬਹੁਤ ਸਾਰੇ ਫਾਇਦੇ ਹਨ ਪਰ ਬਹੁਤ ਘੱਟ ਲੋਕ ਇਨ੍ਹਾਂ ਬਾਰੇ ਜਾਣਦੇ ਹਨ। ਇਸ ਵਿਚ ਕੈਲਸ਼ੀਅਮ, ਆਇਰਨ, ਫਾਸਫੋਰਸ, ਕੈਰੋਟਿਨ, ਥਾਈਮਨ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ। ਕਾਲੀ ਮਿਰਚ 'ਚ ਮੌਜੂਦ ਪਾਈਪਰਾਈਨ ਤੱਤ ਭੋਜਨ ਪਚਾਉਣ 'ਚ ਮਦਦ ਕਰਦਾ ਹੈ ਤੇ ਪੇਟ ਦੀਆਂ ਕਈ ਬਿਮਾਰੀਆਂ ਠੀਕ ਕਰਨ 'ਚ ਵੀ ਕਾਰਗਰ ਹੈ। ਇਹ ਪੇਟ 'ਚ ਪਾਏ ਜਾਣ ਵਾਲੇ ਹਾਈਡ੍ਰੋਕਲੋਰਿਕ ਐਸਿਡ ਦਾ ਰਸਾਅ ਤੇਜ਼ ਕਰਦਾ ਹੈ ਤਾਂ ਜੋ ਪਾਚਨ ਕਿਰਿਆ ਵਧੀਆ ਰਹੇ। ਪਾਈਪਲਾਈਨ ਤੱਤ ਕੈਂਸਰ ਤੋਂ ਬਚਾਅ 'ਚ ਵੀ ਕੰਮ ਆਉਂਦਾ ਹੈ।' ਅਜਿਹਾ ਕਿਹਾ ਜਾਂਦਾ ਹੈ ਕਿ ਜੇਕਰ ਤੁਸੀਂ ਬਲੱਡ ਪ੍ਰੈਸ਼ਰ ਵਧਣ 'ਤੇ 1 ਗਿਲਾਸ ਪਾਣੀ 'ਚ ਅੱਧਾ ਚਮਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ, ਤਾਂ ਇਹ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ਕਰਦਾ ਹੈ। ਇਸ ਬਾਰੇ ਡਾ. ਕੇਐੱਸ ਕੁਲਾਰ ਦਾ ਕਹਿਣਾ ਹੈ, 'ਕਾਲੀ ਮਿਰਚ 'ਚ ਮੌਜੂਦ ਪਾਈਪਰਾਈਨ ਦਵਾਈ ਵਾਂਗ ਕੰਮ ਕਰਦਾ ਹੈ। ਇਹ ਹਾਈ ਬਲੱਡ ਪ੍ਰੈਸ਼ਰ ਦੀ ਦਵਾਈ ਵਾਂਗ ਕੈਲਸ਼ੀਅਮ ਚੈਨਲ ਨੂੰ ਬਲਾਕ ਕਰਨ ਦੀ ਸਮਰੱਥਾ ਰੱਖਦੀ ਹੈ। ਇਸ ਤੋਂ ਇਲਾਵਾ ਕਾਲੀ ਮਿਰਚ ਬਲੱਡ ਸ਼ੂਗਰ ਕੰਟਰੋਲ ਕਰਨ, ਪਾਚਨ ਸਿਸਟਮ ਮਜ਼ਬੂਤ ਕਰਨ, ਦਿਲ ਤੇ ਅੰਤੜੀ ਦੀ ਇਨਫੈਕਸ਼ਨ 'ਚ ਕਾਫ਼ੀ ਕਾਰਗਰ ਹੈ।'

ਹੋਰ ਖਬਰਾਂ »

ਹਮਦਰਦ ਟੀ.ਵੀ.