ਇਮਰਾਨ ਖ਼ਾਨ ਨੇ ਜਾਰੀ ਕੀਤੀਆਂ ਦਿਲਕਸ਼ ਤਸਵੀਰਾਂ

ਇਸਲਾਮਾਬਾਦ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਲਈ ਤਿਆਰੀਆਂ ਮੁਕੰਮਲ ਹੋਣ ਦਾ ਐਲਾਨ ਕਰਦਿਆਂ ਗੁਰਦਵਾਰਾ ਦਰਬਾਰ ਸਾਹਿਬ ਅਤੇ ਕਰਤਾਰਪੁਰ ਲਾਂਘੇ ਦੀਆਂ ਦਿਲਕਸ਼ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਮਰਾਨ ਖ਼ਾਨ ਨੇ ਐਤਵਾਰ ਨੂੰ ਆਪਣੇ ਅਧਿਕਾਰਤ ਟਵਿਟਰ ਹੈਂਡਲ ਰਾਹੀਂ ਕਰਤਾਰਪੁਰ ਸਾਹਿਬ ਵਿਖੇ ਉਸਾਰੀ ਗਈ ਹਰ ਇਮਾਰਤ ਦੀ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, ''ਬਾਬਾ ਗੁਰੂ ਨਾਨਕ ਸਾਹਿਬ ਦੇ 550ਵੈਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਵਾਸਤੇ ਕਰਤਾਰਪੁਰ ਸਾਹਿਬ ਸਿੱਖ ਭਾਈਚਾਰੇ ਦੀ ਸੇਵਾ ਤੇ ਸਵਾਗਤ ਲਈ ਤਿਆਰ ਬਰ ਤਿਆਰ ਹੈ। ਰਿਕਾਰਡ ਸਮੇਂ ਵਿਚ ਤਿਆਰੀਆਂ ਮੁਕੰਮਲ ਕਰਨ ਲਈ ਪਾਕਿਸਤਾਨ ਹਕੂਮਤ ਨੂੰ ਮੁਬਾਰਕਬਾਦ।'' ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰਦਿਆਂ ਪਾਸਪੋਰਟ ਦੀ ਸ਼ਰਤ ਖ਼ਤਮ ਕਰ ਦਿਤੀ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.