ਸਰਕਾਰ ਸਥਿਰ ਰੱਖਣ ਦੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹੈ ਪ੍ਰਧਾਨ ਮੰਤਰੀ ਦਾ ਕਦਮ

ਔਟਵਾ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੀ ਘੱਟ ਗਿਣਤੀ ਸਰਕਾਰ ਨੂੰ ਸਥਿਰ ਰੱਖਣ ਦੇ ਯਤਨਾਂ ਤਹਿਤ ਕੈਨੇਡਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਮੁਖੀਆਂ ਨਾਲ ਮੁਲਾਕਾਤ ਦੀ ਯੋਜਨਾ ਤਿਆਰ ਕੀਤੀ ਗਈ ਹੈ। ਪ੍ਰਧਾਨ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁਲਾਕਾਤਾਂ ਦਾ ਇਹ ਸਿਲਸਿਲਾ 11 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਕੰਜ਼ਰਵੇਟਿਵ ਪਾਰਟੀ ਦੇ ਆਗੂ ਐਂਡਰਿਊ ਸ਼ੀਅਰ, ਐਨ.ਡੀ.ਪੀ. ਦੇ ਜਗਮੀਤ ਸਿੰਘ, ਗਰੀਨ ਪਾਰਟੀ ਦੀ ਐਲਿਜ਼ਾਬੈਥ ਮੇਅ ਅਤੇ ਬਲਾਕ ਕਿਊਬਿਕ ਦੇ ਫ਼ਰਾਂਸਵਾਂ ਬਲੈਂਚੇਟ ਨਾਲ ਟਰੂਡੋ ਵੱਲੋਂ ਵੱਖੋ-ਵੱਖਰੇ ਤੌਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਧਰ ਐਨ.ਡੀ.ਪੀ. ਨੇ ਜਗਮੀਤ ਸਿੰਘ ਅਤੇ ਜਸਟਿਨ ਟਰੂਡੋ ਦਰਮਿਆਨ ਹੋਣ ਵਾਲੀ ਮੁਲਾਕਾਤ ਦੀ ਪੁਸ਼ਟੀ ਕਰ ਦਿਤੀ।  ਸਮਝਿਆ ਜਾ ਰਿਹਾ ਹੈ ਕਿ ਮੀਟਿੰਗਾਂ ਦੌਰਾਨ ਗੱਲਬਾਤ ਦਾ ਕੇਂਦਰ ਬਿੰਦੂ, ਚੋਣ ਨਤੀਜੇ ਆਉਣ ਮਗਰੋਂ ਜਸਟਿਨ ਟਰੂਡੋ ਵੱਲੋਂ ਪਹਿਲੀ ਪ੍ਰੈਸ ਕਾਨਫ਼ਰੰਸ ਦੌਰਾਨ ਉਠਾਏ ਗਏ ਮੁੱਦੇ ਹੋਣਗੇ।

ਹੋਰ ਖਬਰਾਂ »

ਹਮਦਰਦ ਟੀ.ਵੀ.