ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਸ਼ ਪੁਰਬ ਨੂੰ ਸਮਰਪਿਤ ਰਿਹਾ ਨਗਰ ਕੀਰਤਨ

ਯੂਬਾ ਸਿਟੀ (ਕੈਲੇਫ਼ੋਰਨੀਆ) , 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਸਿੱਖ ਭਾਈਚਾਰੇ ਦੇ ਸਭ ਤੋਂ ਵੱਡੇ ਇਕੱਠ ਵਜੋਂ ਜਾਣਿਆ ਜਾਂਦਾ ਯੂਬਾ ਸਿਟੀ ਦਾ ਸਾਲਾਨਾ ਨਗਰ ਕੀਰਤਨ ਇਸ ਵਾਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਹਾ। ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਅਲੌਕਿਕ ਨਗਰ ਕੀਰਤਨ ਦੌਰਾਨ ਹਰ ਪਾਸੇ ਸੰਗਤਾਂ ਤਾ ਠਾਠਾਂ ਮਾਰਦਾ ਇਕੱਠ ਨਜ਼ਰ ਆ ਰਿਹਾ ਸੀ ਅਤੇ ਗੁਰਬਾਣੀ ਕੀਰਤਨ ਸਣੇ ਖ਼ਾਲਸਾ ਪੰਥ ਦੇ ਜੈਕਾਰਿਆਂ ਦੀ ਗੂੰਜ ਸੁਣਾਈ ਦੇ ਰਹੀ ਸੀ। ਨਗਰ ਕੀਰਤਨ ਵਿਚ ਇਕ ਲੱਖ ਤੋਂ ਵੱਧ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਾਲ ਯੂਬਾ ਸਿਟੀ ਦੇ ਗੁਰਦਵਾਰਾ ਸਾਹਿਬ ਦੀ ਗੋਲਡਨ ਜੁਬਲੀ ਵੀ ਮਨਾਈ ਜਾ ਰਹੀ ਹੈ ਅਤੇ ਨਗਰ ਕੀਰਤਨ 40 ਸਾਲ ਦਾ ਸਫ਼ਰ ਵੀ ਮੁਕੰਮਲ ਕਰ ਚੁੱਕਾ ਹੈ। ਨਗਰ ਕੀਰਤਨ ਦੌਰਾਨ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ ਅਤੇ ਸੰਗਤ ਦੀ ਸੇਵਾ ਲਈ ਥਾਂ-ਥਾਂ ਲੰਗਰ ਲਾਏ ਗਏ ਸਨ। ਤਕਰੀਬਨ ਸਾਢੇ ਚਾਰ ਮੀਲ ਦਾ ਪੈਂਡਾ ਤੈਅ ਕਰਨ ਮਗਰੋਂ ਨਗਰ ਕੀਰਤਨ ਦੀ ਸਮਾਪਤੀ ਮੁੜ ਯੂਬਾ ਸਿਟੀ ਦੇ ਗੁਰੂ ਘਰ ਵਿਖੇ ਹੋਈ।

ਹੋਰ ਖਬਰਾਂ »

ਹਮਦਰਦ ਟੀ.ਵੀ.