9 ਦਸੰਬਰ ਤੋਂ ਲਾਗੂ ਹੋ ਰਿਹਾ ਹੈ ਨਵਾਂ ਨਿਯਮ

ਵਾਸ਼ਿੰਗਟਨ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਵੀਰਵਾਰ ਨੂੰ ਇਕ ਨਵੇਂ ਨਿਯਮ ਦਾ ਐਲਾਨ ਕਰਦਿਆਂ ਕਿਹਾ ਕਿ ਨਵੀਂ ਇਲੈਕਟ੍ਰਾਨਿਕ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਐਚ-1ਬੀ ਵੀਜ਼ਾ ਬਿਨੈਕਾਰਾਂ ਨੂੰ 10 ਡਾਲਰ ਦੀ ਨਾਮੋੜਨਯੋਗ ਰਜਿਸਟ੍ਰੇਸ਼ਨ ਫ਼ੀਸ ਲਾਜ਼ਮੀ ਤੌਰ 'ਤੇ ਜਮ•ਾਂ ਕਰਵਾਉਣੀ ਹੋਵੇਗੀ। ਨਵਾਂ ਨਿਯਮ 9 ਦਸੰਬਰ ਤੋਂ ਲਾਗੂ ਕੀਤਾ ਜਾ ਰਿਹਾ ਹੈ। ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਕੈਨ ਕੁਚੀਨੈਲੀ ਨੇ ਕਿਹਾ ਕਿ ਨਵੀਂ ਪ੍ਰਕਿਰਿਆ ਰਾਹੀਂ ਐਚ-1ਬੀ ਵੀਜ਼ਾ ਅਰਜ਼ੀਆਂ ਦਾ ਵਧੇਰੇ ਅਸਰਦਾਰ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਇਲੈਕਟ੍ਰਾਨਿਕ ਰਜਿਸਟ੍ਰੇਸ਼ਨ ਨੂੰ ਆਧੁਨਿਕ ਇੰਮੀਗ੍ਰੇਸ਼ਨ ਦਾ ਅਹਿਮ ਹਿੱਸਾ ਕਰਾਰ ਦਿੰਦਿਆਂ ਉਨ•ਾਂ ਕਿਹਾ ਕਿ ਇਸ ਰਾਹੀਂ ਧੋਖਾਧੜੀ ਨੂੰ ਰੋਕਿਆ ਜਾ ਸਕੇਗਾ ਜਦਕਿ ਪ੍ਰਕਿਰਿਆਤਮਕ ਮੁਸ਼ਕਲਾਂ ਦਾ ਵੀ ਖਾਤਮਾ ਹੋ ਜਾਵੇਗਾ। 

ਹੋਰ ਖਬਰਾਂ »