9 ਨਵੰਬਰ ਨੂੰ ਜਾਣ ਵਾਲੇ ਸ਼ਰਾਧੂਲਆਂ ਤੋਂ ਵਸੂਲੀ ਜਾਵੇਗੀ ਫ਼ੀਸ

ਡੇਰਾ ਬਾਬਾ ਨਾਨਕ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਪਾਕਿਸਤਾਨ ਨੇ 20 ਡਾਲਰ ਫ਼ੀਸ ਤੋਂ ਰਿਆਇਤ ਦਾ ਐਲਾਨ ਰੱਦ ਕਰ ਦਿਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਦਘਾਟਨੀ ਸਮਾਗਮ ਅਤੇ ਪ੍ਰਕਾਸ਼ ਪੁਰਬ ਵਾਲੇ ਦਿਨ ਸਿੱਖ ਸੰਗਤ ਨੂੰ ਫ਼ੀਸ ਤੋਂ ਛੋਟ ਦੇਣ ਦਾ ਐਲਾਨ ਕੀਤਾ ਸੀ ਪਰ ਸ਼ੁੱਕਰਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਸ਼ਰਧਾਲੂਆ ਨੂੰ ਫ਼ੀਸ ਅਦਾ ਕਰਨੀ ਹੋਵੇਗੀ। ਦੱਸ ਦੇਈਏ ਕਿ ਕਲ 9 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦਵਾਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਪਾਕਿਸਤਾਨ ਵਾਲੇ ਪਾਸੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੀ ਸ਼ਨਿੱਚਰਵਾਰ ਨੂੰ ਹੀ ਲਾਂਘੇ ਦਾ ਉਦਘਾਟਨ ਕਰ ਰਹੇ ਹਨ। ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਹੋਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲਿ•ਆਂ ਵਿਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਉਧਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦੇ ਸਬੰਧ ਵਿਚ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਦੇ ਸਮਾਗਮ ਆਰੰਭ ਹੋ ਗਏ। ਸਮਾਗਮ ਦੀ ਅਰੰਭਤਾ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ।

ਹੋਰ ਖਬਰਾਂ »