ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਵੀ ਦਿਤੀ

ਵਾਸ਼ਿੰਗਟਨ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਨੇ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ ਕਰਦਿਆਂ ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਸਿੱਖਾਂ ਨੂੰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿਤੀ ਹੈ। ਅਮਰੀਕਾ ਨੇ ਇਸ ਪਹਿਲਕਦਮੀ ਨੂੰ ਦੋ ਗੁਆਂਢੀ ਮੁਲਕਾਂ ਵੱਲੋਂ ਆਪਸੀ ਹਿਤਾਂ ਲਈ ਕੰਮ ਕਰਨ ਦੀ ਬਿਹਤਰੀਨ ਮਿਸਾਲ ਕਰਾਰ ਦਿਤਾ। ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਤਰਜਮਾਨ ਮੌਰਗਨ ਔਰਟੈਗਸ ਨੇ ਟਵਿਟਰ 'ਤੇ ਇਕ ਵੀਡੀਓ ਅਪਲੋਡ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਨਵਾਂ ਲਾਂਘਾ ਖੁਲ•ਣਾ ਬੇਹੱਦ ਖ਼ੁਸ਼ੀ ਵਾਲੀ ਗੱਲ ਹੈ। ਸਿੱਖ ਭਾਈਚਾਰਾ ਇਹ ਲਾਂਘਾ ਖੁੱਲ•ਣ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ। ਔਰਟੈਗਸ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਵਿਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਗੁਰਦਵਾਰਾ ਦਰਬਾਰ ਸਾਹਿਬ ਜਾਣ ਵਿਚ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਅਮਰੀਕਾ ਨੇ ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਨੂੰ ਵੀ ਮੁਬਾਰਕਬਾਦ ਦਿਤੀ ਜੋ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਫ਼ੈਸਲਾ ਲੈਣ ਵਿਚ ਸਫ਼ਲ ਰਹੇ।

ਹੋਰ ਖਬਰਾਂ »

ਹਮਦਰਦ ਟੀ.ਵੀ.