ਕਰਤਾਰਪੁਰ ਵਿਖੇ ਵੀ ਹਰ ਪਾਸੇ ਨਜ਼ਰ ਆ ਰਿਹੈ ਸੰਗਤ ਦਾ ਠਾਠਾਂ ਮਾਰਦਾ ਇਕੱਠ

ਸੁਲਤਾਨਪੁਰ ਲੋਧੀ/ਅੰਮ੍ਰਿਤਸਰ, 11 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦਵਾਰਾ ਬੇਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦਵਾਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਸੁਲਤਾਨਪੁਰ ਲੋਧੀ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ।  ਮੰਗਲਵਾਰ ਸਵੇਰੇ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਗਤ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਗੁਰਦਵਾਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਦੱਸ ਦੇਈਏ ਕਿ ਪਿਛਲੇ 10 ਦਿਨ ਦੌਰਾਨ 25 ਲੱਖ ਤੋਂ ਵੱਧ ਗੁਰੂ ਨਾਨਕ ਨਾਮ ਲੇਵਾ ਸੁਲਤਾਨਪੁਰ ਲੋਧੀ ਵਿਖੇ ਮੱਥਾ ਟੇਕ ਚੁੱਕੇ ਹਨ ਅਤੇ ਐਨੀ ਹੀ ਗਿਣਤੀ ਵਿਚ ਹੋਰ ਸੰਗਤ ਦੇ ਪੁੱਜਣ ਦੀ ਉਮੀਦ ਕੀਤੀ ਜਾ ਰਹੀ ਹੈ। ਸੁਲਤਾਨਪੁਰ ਲੋਧੀ ਵਿਖੇ ਸੰਗਤ ਦੀ ਸੇਵਾ ਲਈ 90 ਥਾਵਾਂ 'ਤੇ 24 ਘੰਟੇ ਲੰਗਰ ਤਿਆਰ ਕੀਤਾ ਜਾ ਰਿਹਾ ਹੈ। 

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.