ਮੋਗਾ, 12 ਨਵੰਬਰ, ਹ.ਬ. :  30 ਸਾਲਾਂ ਤੋਂ ਪਤੀ ਦੇ ਹੁੰਦੇ ਹੋਏ ਅਪਣਾ ਅਤੇ ਚਾਰ ਬੱਚਿਆਂ ਦਾ ਮਨਰੇਗਾ ਤਹਿਤ ਕੰਮ ਕਰਕੇ ਗੁਜ਼ਾਰਾ ਕਰਨ ਵਾਲੀ ਔਰਤ ਨੂੰ ਇੱਕ ਮਹੀਨਾ ਪਹਿਲਾਂ ਪੰਚਾਇਤ ਨੇ ਪਤੀ ਤੋਂ ਅਲੱਗ ਕਰ ਦਿੱਤਾ ਸੀ। ਇਸ ਦੇ ਬਾਵਜੂਦ ਪਤੀ ਨੇ ਉਸ ਨੂੰ ਕੁੱਟ ਕੁੱਟ ਕੇ ਉਸ ਦੀ ਲੱਤ ਤੋੜ ਦਿੱਤੀ। ਰੌਲਾ ਰੱਪਾ ਸੁਣ ਕੇ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਅਤੇ ਉਸ ਨੂੰ ਪਤੀ ਕੋਲੋਂ ਛੁਡਵਾਇਆ। ਉਹ ਇਕੱਲੀ ਜ਼ਖਮੀ ਹਾਲਤ ਵਿਚ ਥਾਣਾ ਸਦਰ ਪੁੱਜੀ। ਪੁਲਿਸ ਨੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਹੋਣ ਦੀ ਸਲਾਹ ਦਿੱਤੀ।  ਹਸਪਤਾਲ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਭੇਜ ਦਿੱਤੀ ਗਈ। ਔਰਤ ਦਾ ਦੋਸ਼ ਹੈ ਕਿ ਪਤੀ ਦੇ ਕਈ ਔਰਤਾਂ ਨਾਲ ਸਬੰਧ ਹਨ। ਪਿੰਡ ਦਾਰਾਪੁਰ ਨਿਵਾਸੀ ਨਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲਗਭਗ 30 ਸਾਲ ਪਹਿਲਾਂ ਜਸਵੰਤ ਸਿੰਘ ਦੇ ਨਾਲ ਵਿਆਹ ਹੋਇਆ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.