ਚੰਡੀਗੜ੍ਹ, 13 ਨਵੰਬਰ, ਹ.ਬ. :  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ ਲੈ ਕੇ 10 ਦਸੰਬਰ ਤੱਕ ਹੋਵੇਗਾ। ਪੰਜਾਬ ਭਵਨ ਵਿਚ ਵਿਭਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਮੀਟਿੰਗ ਦੌਰਾਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।  ਮੰਤਰੀ ਨੇ ਦੱਸਿਆ ਕਿ ਕਬੱਡੀ ਕੱਪ ਦਾ ਉਦਘਾਟਨ 1 ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਚ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਚ ਹੋਵੇਗਾ ਅਤੇ ਇਸ ਦਿਨ ਫਾਈਨਲ ਮੈਚ ਤੋਂ Îਇਲਾਵਾ ਤੀਜੇ ਅਤੇ ਚੌਥੇ ਨੰਬਰ ਦੇ ਲਈ ਮੈਚ ਹੋਵੇਗਾ। ਇਸ ਤੋਂ Îਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈਪੀਐਸ ਪਟਿਆਲਾ ਅਤੇ ਸੈਮੀ ਫਾਈਨਲ ਚਰਣ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣਗੇ।

ਹੋਰ ਖਬਰਾਂ »