ਸਰਕਾਰ ਪੇਸ਼ ਕਰ ਸਕਦੀ ਹੈ ਨਾਗਰਿਕਤਾ ਬਿਲ

ਨਵੀਂ ਦਿੱਲੀ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਭਾਰਤੀ ਸੰਸਦ ਦਾ ਸਰਦ ਰੁੱਤ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰ ਸਰਕਾਰ ਵੱਲੋਂ ਇਕ ਸਰਬਪਾਰਟੀ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਸੰਸਦ ਵਿਚ ਹਰ ਮੁੱਦੇ 'ਤੇ ਚਰਚਾ ਕਰਨ ਵਾਸਤੇ ਤਿਆਰ ਹੈ। ਦੂਜੇ ਪਾਸੇ ਵਿਰੋਧੀ ਧਿਰ ਲੋਕ ਸਭਾ ਮੈਂਬਰ ਫ਼ਾਰੂਕ ਅਬਦੁੱਲਾ ਨੂੰ ਹਿਰਾਸਤ ਵਿਚ ਰੱਖੇ ਜਾਣ ਦਾ ਮੁੱਦਾ ਉਠਾਇਆ ਅਤੇ ਮੰਗ ਕੀਤੀ ਕਿ ਉਨ•ਾਂ ਨੂੰ ਇਜਲਾਸ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਜਾਵੇ। ਲੋਕ ਸਭਾ ਵਿਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਵਿਰੋਧੀ ਧਿਰ ਨੇ ਮੰਗ ਉਠਾਈ ਕਿ ਆਰਥਿਕ ਮੰਦੀ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਵਰਗੇ ਗੰਭੀਰ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇ। ਮੀਟਿੰਗ ਵਿਚ 27 ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਇਜਲਾਸ ਵੀ ਕੰਮਕਾਜ ਦੇ ਨਜ਼ਰੀਏ ਤੋਂ ਪਿਛਲੇ ਸੈਸ਼ਨ ਵਾਂਗ ਕਾਰਗਰ ਸਾਬਤ ਹੋਵੇਗਾ। 

ਹੋਰ ਖਬਰਾਂ »

ਰਾਸ਼ਟਰੀ

ਹਮਦਰਦ ਟੀ.ਵੀ.