ਵਾਰਦਾਤ ਦੌਰਾਨ ਵਰਤੀਆਂ ਕਈ ਚੀਜ਼ਾਂ ਬਰਾਮਦ

ਸੰਗਰੂਰ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਦਲਿਤ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਚਾਰੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਵਾਰਦਾਤ ਦੌਰਾਨ ਵਰਤਿਆ ਰੱਸਾ, ਡਾਂਗ ਅਤੇ ਹੋਰ ਔਜ਼ਾਰ ਬਰਾਮਦ ਕਰ ਲਏ ਗਏ ਹਨ। ਮੁਲਜ਼ਮਾਂ ਨੂੰ ਸੀ.ਆਈ.ਏ. ਵਿਚ ਰੱਖਿਆ ਗਿਆ ਹੈ ਅਤੇ ਇੰਟੈਰੋਗੇਸ਼ਨ ਚੱਲ ਰਹੀ ਹੈ। ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਦੇ ਰੋਸ ਵਜੋਂ ਅੱਜ ਸੰਗਰੂਰ ਵਿਚ ਰੋਸ ਮੁਜ਼ਾਹਰੇ ਹੁੰਦੇ ਰਹੇ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮਗਰੋਂ ਹੀ ਲੋਕ ਸ਼ਾਂਤ ਹੋਏ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਵਾਰ ਪੁਲਿਸ ਕਾਰਵਾਈ ਤੋਂ ਸੰਤੁਸ਼ਟ ਹੈ। ਦੂਜੇ ਪਾਸੇ ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਪਰਵਾਰ ਨੂੰ 8 ਲੱਖ ਰੁਪਏ ਮੁਆਵਜ਼ਾ ਦਿਤਾ ਜਾਵੇਗਾ ਪਰ ਹਾਲੇ ਤੱਕ ਪਰਵਾਰ ਪੋਸਟਮਾਰਟਮ ਕਰਵਾਉਣ ਵਾਸਤੇ ਸਹਿਮਤ ਨਹੀਂ ਹੋਇਆ ਅਤੇ ਲਾਸ਼ ਚੰਡੀਗੜ• ਵਿਖੇ ਹੀ ਪਈ ਹੈ। ਉਨ•ਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇਗੀ।

ਹੋਰ ਖਬਰਾਂ »

ਹਮਦਰਦ ਟੀ.ਵੀ.