ਦਿੱਲੀ ਗੁਰਦਵਾਰਾ ਕਮੇਟੀ ਵੱਲੋਂ ਕੇਜਰੀਵਾਲ ਵਿਰੁੱਧ ਰੋਸ ਵਿਖਾਵਾ

ਨਵੀਂ ਦਿੱਲੀ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਵਿਦੇਸ਼ਾਂ ਵਿਚ ਕ੍ਰਿਪਾਨ ਅਤੇ ਕੜੇ ਲਈ ਸੰਘਰਸ਼ ਕਰ ਰਹੇ ਸਿੱਖਾਂ ਨੂੰ ਆਪਣੇ ਮੁਲਕ ਵਿਚ ਵੀ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿੱਲੀ ਸਬੌਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਵੱਲੋਂ ਲਈ ਜਾ ਰਹੀ ਪ੍ਰੀਖਿਆ ਵਿਚ ਸਿੱਖ ਉਮੀਦਵਾਰਾਂ ਨੂੰ ਕ੍ਰਿਪਾਨ ਅਤੇ ਕੜੇ ਸਮੇਤ ਦਾਖ਼ਲ ਹੋਣ ਤੋਂ ਰੋਕ ਦਿਤਾ ਗਿਆ। ਐਸ.ਐਸ. ਬੋਰਡ  ਦੇ ਇਸ ਫ਼ੈਸਲੇ ਵਿਰੁੱਧ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਰੋਸ ਵਿਖਾਵਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਐਸ.ਐਸ. ਬੋਰਡ ਦੇ ਚੇਅਰਮੈਨ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਿਰੁੱਧ ਵੀ ਨਾਹਰੇਬਾਜ਼ੀ ਕੀਤੀ।

ਹੋਰ ਖਬਰਾਂ »

ਰਾਸ਼ਟਰੀ

ਹਮਦਰਦ ਟੀ.ਵੀ.