ਦੂਰੋਂ-ਦੂਰੋਂ ਆਈ ਸੰਗਤ ਗੁਰਦਵਾਰਾ ਗੁਰੂ ਕੇ ਮਹੱਲ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ, 1 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ ਗੁਰਦਵਾਰਾ ਗੁਰੂ ਕੇ ਮਹੱਲ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਅਸਥਾਨ ਗੁਰਦਵਾਰਾ ਗੁਰੂ ਕੇ ਮਹੱਲ ਵਿਖੇ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪ੍ਰੰਤ ਧਾਰਮਿਕ ਦੀਵਾਨ ਸਜਾਏ ਗਏ। ਉਧਰ ਦਰਬਾਰ ਸਾਹਿਬ ਅਤੇ ਦਿੱਲੀ ਦੇ ਗੁਰਦਵਾਰਾ ਸੀਸਗੰਜ ਸਾਹਿਬ ਵਿਖੇ ਵੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਮੱਥਾ ਟੇਕਿਆ।

ਹੋਰ ਖਬਰਾਂ »

ਹਮਦਰਦ ਟੀ.ਵੀ.