ਨਵੀਂ ਪੈਨਸ਼ਨ ਸਕੀਮ 'ਚ ਆਪਣਾ ਹਿੱਸਾ ਵਧਾਏਗੀ ਪੰਜਾਬ ਸਰਕਾਰ

ਚੰਡੀਗੜ••, 2 ਦਸੰਬਰ (ਹਮਦਰਦ ਨਿਊਜ਼ ਸਰਵਿਸ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ ਨਵੀਂ ਪੈਨਸ਼ਨ ਸਕੀਮ ਵਿੱਚ ਆਪਣਾ ਹਿੱਸਾ ਵਧਾਏਗੀ।
ਨਵੀਂ ਪੈਨਸ਼ਨ ਸਕੀਮ ਭਾਰਤ ਸਰਕਾਰ ਦੇ ਮੁਤਾਬਕ 1 ਅਪ੍ਰੈਲ, 2019 ਤੋਂ ਲਾਗੂ ਹੋਵੇਗੀ। ਪੰਜਾਬ ਕੈਬਨਿਟ ਨੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਸੂਬੇ ਦੇ ਮਾਸਿਕ ਮਿਲਾਨ ਯੋਗਦਾਨ ਨੂੰ ਮੂਲ ਵੇਤਨ ਤੇ ਮਹਿੰਗਾਈ ਭੱਤਾ ਦੇ 10 ਤੋਂ 14 ਫੀਸਦੀ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਹ ਵਿੱਤ ਮੰਤਰਾਲੇ, ਵਿੱਤੀ ਸੇਵਾ ਵਿਭਾਗ, ਭਾਰਤ ਸਰਕਾਰ ਵੱਲੋਂ 31 ਜਨਵਰੀ, 2019 ਨੂੰ ਜਾਰੀ ਅਧਿਸੂਚਨਾ ਦੇ ਮੁਤਾਬਕ ਹੈ। ਸਰਕਾਰ ਨੇ 1 ਜਨਵਰੀ 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਡੇਥ-ਕਮ-ਰਿਟਾਇਰਮੈਂਟ ਗ੍ਰੈਚੁਅਟੀ ਦਾ ਫਾਇਦਾ ਦੇਣ 'ਤੇ ਵੀ ਸਹਿਮਤੀ ਪ੍ਰਗਟਾਈ ਹੈ।
ਇਕ ਹੋਰ ਫ਼ੈਸਲੇ 'ਚ, ਮੰਤਰੀ ਮੰਡਲ ਨੇ 1 ਜਨਵਰੀ 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਐਕਸਗ੍ਰੇਸ਼ਿਆ ਉੱਤੇ ਨਿਰਭਰ ਦੇ ਫਾਇਦੇ ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇਣ ਲਈ ਵਿੱਤ ਵਿਭਾਗ ਦੇ ਪ੍ਰਸਤਾਵ ਨੂੰ ਸਹੀ ਰੂਪ 'ਚ ਮਨਜ਼ੂਰੀ ਦੇ ਦਿੱਤੀ।
ਇਹ ਕਾਂਗਰਸ ਸਰਕਾਰ ਦੇ ਕਰੀਬ ਪੌਣੇ ਤਿੰਨ ਸਾਲ 'ਚ ਅਜਿਹੀ ਪਹਿਲੀ ਕੈਬਨਿਟ ਬੈਠਕ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.