ਜਿਨਸੀ ਸ਼ੋਸ਼ਣ ਦੇ ਦੋਸ਼ ਆਇਦ, 9 ਮਹੀਨੇ ਦੀ ਜਾਂਚ ਮਗਰੋਂ ਹੋਈ ਗ੍ਰਿਫ਼ਤਾਰੀ

ਬਰੈਂਪਟਨ, 12 ਦਸੰਬਰ (ਹਮਦਰਦ ਨਿਊਜ਼ ਸਰਵਿਸ) : ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਪੀਲ ਰੀਜਨਲ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੂੰ 9 ਮਹੀਨੇ ਦੀ ਜਾਂਚ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਆਇਦ ਕੀਤੇ ਗਏ ਹਨ। ਪੀਲ ਰੀਜਨਲ ਪੁਲਿਸ ਦੇ ਅਧਿਕਾਰੀ ਚੀਫ਼ ਨਿਸ਼ਾਨ ਦੁਰਾਈਅੱਪਾ ਨੇ ਦੱਸਿਆ ਕਿ 22 ਸਾਲ ਤੋਂ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਕਾਂਸਟੇਬਲ ਡੈਨੀਅਲ ਮੈਕਲਿਸਟਰ 'ਤੇ ਬੀਤੇ ਮਾਰਚ ਮਹੀਨੇ ਵਿੱਚ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਸਨ। ਇੰਡੀਪੈਂਡੈਂਟ ਪੁਲਿਸ ਰਿਵਿਊ ਡਾਇਰੈਕਟਰ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਸ਼ਿਕਾਇਤ ਮਿਲਣ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। 9 ਮਹੀਨੇ ਚੱਲੀ ਜਾਂਚ ਮਗਰੋਂ ਸੀਨੀਅਰ ਪੁਲਿਸ ਅਧਿਕਾਰੀ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਆਇਦ ਹੋ ਗਏ ਹਨ। ਇਸ ਲਈ ਉਸ ਨੂੰ ਤਨਖਾਹ ਸਮੇਤ ਮੁਅੱਤਲ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ।

ਹੋਰ ਖਬਰਾਂ »

ਹਮਦਰਦ ਟੀ.ਵੀ.