ਚੰਡੀਗੜ੍ਹ, 12 ਦਸੰਬਰ, ਹ.ਬ. : ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਤਿੰਨ ਸਾਲ ਬੀਤ ਚੁੱਕੇ ਹਨ ਅਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪਣੇ ਮੰਤਰੀ ਮੰਡਲ ਵਿਚ ਫੇਰਬਦਲ ਕਰਕੇ ਹੋਰ ਵਿਧਾਇਕਾਂ ਨੂੰ ਮੰਤਰੀ ਬਣਨ ਦਾ ਮੌਕਾ ਦੇਣਾ ਚਾਹੀਦਾ। ਪੰਜਾਬ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਹਾਲਾਂਕਿ Îਇਹ ਮੁੱਖ ਮੰਤਰੀ ਦਾ ਅਧਿਕਾਰ ਹੈ ਕਿ ਉਹ ਅਪਣੇ ਮੰਤਰੀ ਮੰਡਲ ਵਿਚ ਫੇਰਬਦਲ ਕਰਨ।
ਸਰਕਾਰ ਦਾ ਤਿੰਨ ਸਾਲ ਦਾ ਕਾਰਜਕਾਲ ਬੀਤ ਚੁੱਕਾ ਹੈ। ਹੁਣ ਮੁੱਖ ਮੰਤਰੀ ਨੂੰ ਵੀ ਚਾਹੀਦਾ ਕਿ ਉਹ ਅਪਣੇ ਮੰਤਰੀ ਮੰਡਲ ਵਿਚ ਸ਼ਾਮਲ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ। ਜੋ ਮੰਤਰੀ ਅਪਣੇ ਕੰਮ ਵਿਚ ਖ਼ਰੇ ਨਹੀਂ ਉਤਰੇ, ਉਨ੍ਹਾਂ ਮੰਤਰੀ ਮੰਡਲ ਤੋਂ ਬਾਹਰ ਕਰਕੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇ। ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਸੀਐਮ ਬਣਾਏ ਜਾਣ ਦੀ ਚਰਚਾਵਾਂ ਦੇ ਬਾਰੇ ਵਿਚ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਉਹ ਕਾਂਗਰਸ ਦੇ ਕੱਦਾਵਰ ਨੇਤਾ ਹਨ।
ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੁਆਰਾ ਕੈਬਨਿਟ ਮੰਤਰੀ ਅਹੁਦੇ ਤੋਂ ਅਤਸੀਫ਼ਾ ਦਿੱਤੇ ਜਾਣ ਤੋਂ ਬਾਅਦ ਇਹ ਖਾਲੀ ਅਹੁਦਾ ਵੀ ਹੁਣ ਤੱਕ ਨਹੀਂ ਭਰਿਆ ਗਿਆ। ਮੁੱਖ ਮੰਤਰੀ ਨੇ ਅਪਣੇ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਤਾਂ ਕੀਤਾ ਲੇਕਿਨ ਕਿਸੇ ਨਵੇਂ ਚਿਹਰੇ ਨੂੰ ਜਗ੍ਹਾ ਨਹੀਂ ਦਿੱਤੀ। ਦੂਜੇ ਪਾਸੇ ਸਿੱਧੂ ਦੇ ਬਾਰੇ ਵਿਚ ਰਾਜਾ ਵੜਿੰਗ ਦੇ ਬਿਆਨ ਨੇ ਇਹ ਸੰਕੇਤ ਦਿੱਤਾ ਕਿ ਉਨ੍ਹਾਂ ਨੇ ਕੈਪਟਨ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਦੇ ਵਿਚ ਮਤਭੇਦ ਜੱਗ ਜ਼ਾਹਰ ਹਨ। ਅਜਿਹੇ ਵਿਚ ਸਿੱਧੂ ਨੂੰ ਉਪ ਮੁੱਖ ਮੰਤਰੀ ਅਹੁਦੇ 'ਤੇ ਕੈਪਟਨ ਦੀ ਸਹਿਮਤੀ ਮੁਸ਼ਕਲ ਹੈ।

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.