ਕਿਹਾ-ਮਿਲ ਕੇ ਕਰਾਂਗੇ ਕੰਮ

ਨਿਊਯਾਰਕ, 14 ਦਸੰਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਨੇ ਭਾਰਤ ਨੂੰ ਅਮਰੀਕਾ ਦਾ ਭਰੋਸੇਯੋਗ ਸਾਥੀ ਦੱਸਿਆ ਹੈ। ਇੱਕ ਖਾਸ ਪ੍ਰੋਗਰਾਮ ਦੌਰਾਨ ਬੋਲਦੇ ਹੋਏ ਕਿ ਉਨ•ਾਂ ਕਿਹਾ ਕਿ ਅਮਰੀਕਾ ਭਾਰਤ ਜਿਹੇ ਭਰੋਸੇਯੋਗ ਸਾਥੀਆਂ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ ਤਾਂ ਜੋ ਦੁਨੀਆ ਨੂੰ ਇੱਕ ਸੁਰੱਖਿਅਤ ਥਾਂ ਬਣਾਇਆ ਜਾ ਸਕੇ।
ਭਾਰਤੀ-ਅਮਰੀਕੀ ਭਾਈਚਾਰੇ ਨੂੰ ਲੌਗ ਆਈਲੈਂਡ 'ਤੇ ਸੰਬੋਧਨ ਕਰਦੇ ਹੋਏ ਜੂਨੀਅਰ ਟਰੰਪ ਨੇ ਆਪਣੀ ਕਿਤਾਬ, ਆਪਣੇ ਪਿਤਾ ਅਤੇ ਭਾਰਤ ਨਾਲ ਰਿਸ਼ਤੇ 'ਤੇ ਗੱਲ ਕੀਤੀ। ਉਨ•ਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਨਾਲ ਭਾਰਤੀ-ਅਮਰੀਕੀ ਭਾਈਚਾਰਾ ਮੋਢੇ ਨਾਲ ਮੋਢਾ ਜੋੜ ਕੇ ਖੜ•ਾ ਹੈ। ਜੂਨੀਅਰ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਵਜੋਂ ਆਪਣੇ ਪਿਤਾ ਦੇ ਕਾਰਜਕਾਲ ਨੂੰ ਸ਼ਾਨਦਾਰ ਕਰਾਰ ਦਿੱਤਾ। ਉਨ•ਾਂ ਕਿਹਾ ਕਿ ਡੋਨਾਲਡ ਟਰੰਪ ਦਾ ਰਾਸ਼ਟਰਪਤੀ ਕਾਰਜਕਾਲ ਇੱਕ ਵਿਲੱਖਣ ਅਤੇ ਦਲੇਰੀ ਭਰੀ ਯਾਤਰਾ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.