ਤੇਜ਼ ਰਫ਼ਤਾਰ ਕਾਰ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ

ਚੰਡੀਗੜ, 22 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਚੰਡੀਗੜ-ਅੰਬਾਲਾ ਹਾਈਵੇਅ 'ਤੇ ਜ਼ੀਰਕਪੁਰ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੇ ਪਲਟਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 2 ਕੁੜੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਦੋਹਾਂ ਨੂੰ ਚੰਡੀਗੜ ਦੇ ਸੈਕਟਰ 32 ਸਥਿਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਮੁੰਡੇ-ਕੁੜੀਆਂ ਦਿੱਲੀ ਤੋਂ ਚੰਡੀਗੜ ਆ ਰਹੇ ਸਨ। ਇਸੇ ਦਰਮਿਆਨ ਜ਼ੀਰਕਪੁਰ ਨੇੜੇ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਕਾਰ ਡਿਵਾਇਡਰ ਨਾਲ ਟਕਰਾਅ ਕੇ ਪਲਟ ਗਈ। ਹਾਦਸੇ ਦੌਰਾਨ ਪੰਜੋ ਗੰਭੀਰ ਜ਼ਖ਼ਮੀ ਹੋ ਗਏ ਅਤੇ ਸੜਕ ਤੋਂ ਲੰਘ ਰਹੇ ਲੋਕਾਂ ਨੇ ਉਨ•ਾਂ ਨੂੰ ਬਾਹਰ ਕੱਢ ਕੇ ਸੈਕਟਰ 32 ਦੇ ਹਸਪਤਾਲ ਵਿਚ ਪਹੁੰਚਾਇਆ। ਇਲਾਜ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਅੰਤਮ ਰਿਪੋਰਟਾਂ ਮਿਲਣ ਤੱਕ ਕੁੜੀਆਂ ਦੀ ਹਾਲਤ ਸਥਿਰ ਬਣੀ ਹੋਈ ਸੀ। ਹਾਦਸੇ ਦੀ ਜਾਣਕਾਰੀ ਪੀੜਤ ਪਰਵਾਰਾਂ ਤੱਕ ਪਹੁੰਚਾ ਦਿਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.