ਯੂ.ਏ.ਪੀ.ਏ. ਟ੍ਰਿਬਿਊਨਲ ਨੇ ਸੁਣਾਇਆ ਫ਼ੈਸਲਾ

ਨਵੀਂ ਦਿੱਲੀ, 9 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਖ਼ਾਲਿਸਤਾਨ ਹਮਾਇਤੀ ਜਥੇਬੰਦੀ ਸਿੱਖਸ ਫ਼ਾਰ ਜਸਟਿਸ 'ਤੇ ਭਾਰਤ ਸਰਕਾਰ ਵੱਲੋਂ ਲਾਗੂ ਪਾਬੰਦੀ ਬਰਕਰਾਰ ਰਹੇਗੀ। ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਡੀ.ਐਨ. ਪਟੇਲ ਦੀ ਅਗਵਾਈ ਵਾਲੇ ਇਕ ਕੌਮੀ ਟ੍ਰਿਬਿਊਨਲ ਨੇ ਕਿਹਾ ਹੈ ਕਿ ਸਿੱਖਸ ਫ਼ਾਰ ਜਸਟਿਸ ਦੀਆਂ ਸਰਗਰਮੀਆਂ ਭਾਰਤ ਦੀ ਖ਼ੁਦਮੁਖਤਿਆਰੀ ਅਤੇ ਏਕਤਾ ਲਈ ਖ਼ਤਰਾ ਪੈਦਾ ਕਰਦੀਆਂ ਹਨ। ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਨਾਲ ਸਬੰਧਤ ਟ੍ਰਿਬਿਊਨਲ ਦੇ ਮੁਖੀ ਜਸਟਿਸ ਡੀ.ਐਨ. ਪਟੇਲ ਨੇ ਆਖਿਆ ਕਿ ਸਿੱਖਸ ਫ਼ਾਰ ਜਸਟਿਸ ਵੱਲੋਂ ਭਾਰਤ ਵਿਰੋਧੀ ਤਾਕਤਾਂ ਨਾਲ ਗੰਢਤੁੱਪ ਤਹਿਤ ਕੰਮ ਕਰਨ ਦੇ ਪੁਖਤਾ ਸਬੂਤ ਮਿਲੇ ਹਨ ਜਿਨ•ਾਂ ਦੇ ਮੱਦੇਨਜ਼ਰ ਜਥੇਬੰਦੀ ਵਿਰੁੱਧ ਯੂ.ਏ.ਪੀ.ਏ. ਐਕਟ ਅਧੀਨ ਕਾਰਵਾਈ ਕਰਨ ਦਾ ਮਜ਼ਬੂਤ ਆਧਾਰ ਤਿਆਰ ਹੋ ਜਾਂਦਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.