ਬਰੈਂਪਟਨ ਅਤੇ ਮਿਸੀਸਾਗਾ ਦੀਆਂ ਕਈ ਸੜਕਾਂ 'ਤੇ ਆਵਾਜਾਈ ਬੰਦ

ਬਰੈਂਪਟਨ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਜ਼ੋਰਦਾਰ ਤੂਫ਼ਾਨ ਨੇ ਸਮੁੱਚਾ ਗ੍ਰੇਟਰ ਟੋਰਾਂਟੋ ਏਰੀਆ ਝੰਬ ਦਿਤਾ ਜਿਸ ਦੌਰਾਨ ਭਾਰੀ ਬਾਰਸ਼ ਕਾਰਨ ਕਈ ਸੜਕਾਂ 'ਤੇ ਆਵਾਜਾਈ ਬੰਦ ਕਰਨੀ ਪਈ। ਐਨਵਾਇਰਨਮੈਂਟ ਕੈਨੇਡਾ ਵੱਲੋਂ ਐਤਵਾਰ ਸਵੇਰੇ ਵੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਤਾਪਮਾਨ ਸਿਫ਼ਰ ਤੋਂ ਹੇਠਾਂ ਜਾ ਸਕਦਾ ਹੈ। ਸ਼ਨਿੱਚਰਵਾਰ ਦੇਰ ਸ਼ਾਮ ਪਏ ਭਾਰੀ ਮੀਂਹ ਕਾਰਨ ਮੇਅਫ਼ੀਲਡ ਰੋਡ ਤੋਂ ਵਾਨਲੈਸ ਡਰਾਈਵ ਤੱਕ ਵਿੰਸਟਨ ਚਰਚਿਲ ਬੁਲੇਵਾਰਡ ਦੀਆਂ ਦੱਖਣ ਵੱਲ ਜਾ ਰਹੀਆਂ ਸੜਕਾਂ 'ਤੇ ਪਾਣੀ ਭਰ ਗਿਆ ਅਤੇ ਇਨ•ਾਂ ਨੂੰ ਆਵਾਜਾਈ ਲਈ ਬੰਦ ਕਰ ਦਿਤਾ ਗਿਆ। ਇਸ ਤੋਂ ਇਲਾਵਾ ਹੈਰੀਟੇਜ ਰੋਡ 'ਤੇ ਵਾਨਲੈਸ ਡਰਾਈਵ ਤੋਂ ਬੋਵੇਅਰਡ ਡਰਾਈਵ ਤੱਕ ਦੱਖਣ ਅਤੇ ਉੱਤਰ ਵੱਲ ਜਾਣ ਵਾਲੀਆਂ ਸੜਕਾਂ 'ਤੇ ਵੀ ਆਵਾਜਾਈ ਰੋਕਾਂ ਲਾਗੂ ਕਰ ਦਿਤੀਆਂ ਗਈਆਂ। ਪੀਲ ਰੀਜਨਲ ਪੁਲਿਸ ਨੇ ਲੋਕਾਂ ਨੂੰ ਸੁਝਾਅ ਦਿਤਾ ਹੈ ਕਿ ਉਹ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ। ਚੇਤੇ ਰਹੇ ਕਿ ਐਨਵਾਇਰਨਮੈਂਟ ਕੈਨੇਡਾ ਵੱਲੋਂ ਸ਼ਨਿੱਚਰਵਾਰ ਰਾਤ 60 ਮਿਲੀਲਿਟਰ ਤੱਕ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.